ਤਰਨ ਤਾਰਨ ਦਾ ਰਹਿਣ ਵਾਲਾ ਨਸ਼ਾ ਤਸਕਰ ਹੈਰੋਇਨ ਸਮੇਤ ਜਲੰਧਰ ਪੁਲਿਸ ਨੇ ਕੀਤਾ ਕਾਬੂ

4676244
Total views : 5508486

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜਲੰਧਰ/ਜੇ.ਐਸ ਸੰਧੂ
ਜਲੰਧਰ ਪੁਲਿਸ ਨੇ ਨਸ਼ਾ ਤਸਕਰ ਨੂੰ 200 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਿਸ ਦੀ ਪਛਾਣ ਰੋਹਿਤ ਕੁਮਾਰ ਵਾਸੀ ਜਸਵੰਤ ਨਗਰ ਮੁਹੱਲਾ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਰਾਮਾ ਮੰਡੀ ਜਲੰਧਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ‘ਚ ਨਸ਼ਾ ਤਸਕਰੀ ਕਰਨ ਵਾਲਾ ਗਿਰੋਹ ਸਰਗਰਮ ਹੈ, ਪੁਲਿਸ ਟੀਮ ਨੇ ਜੋਗਿੰਦਰ ਨਗਰ, ਰਾਮਾ ਮੰਡੀ, ਜਲੰਧਰ ਦੇ ਕੋਲ ਜਾਲ ਵਿਛਾਇਆ ਹੈ। ਪੁਲਿਸ ਨੇ ਹੁਸ਼ਿਆਰਪੁਰ ਸਾਈਡ ਤੋਂ ਟੋਇਟਾ ਇਨੋਵਾ ਕਾਰ ਨੂੰ ਰੋਕਿਆ। ਪੁਲੀਸ ਨੇ ਕਾਰ ਦੀ ਤਲਾਸ਼ੀ ਲੈਣ ’ਤੇ ਕਾਰ ਵਿੱਚੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲੀਸ ਨੇ ਤੁਰੰਤ ਕਾਰ ਚਾਲਕ ਰੋਹਿਤ ਕੁਮਾਰ ਵਾਸੀ ਮੁਹੱਲਾ ਜਸਵੰਤ ਨਗਰ, ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਲਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ
Share this News