Total views : 5508485
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਤਿੰਦਰ ਬੱਬਲਾ , ਜਸਬੀਰ ਸਿੰਘ ਲੱਡੂ
ਡਿਪਟੀ ਕਮਿਸ਼ਨਰ ਤਰਨ ਤਰਨ ਸੀ੍ਰ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਸ੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਜ਼ਿਲ੍ਹੇ ਦੇ ਸਰਹੱਦੀ ਪਿੰਡ ਨਾਰਲੀ ਵਿਖੇ ਪਿੰਡ ਪੱਧਰੀ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ ਅਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਦਾ ਸੁਰੱਖਿਆ ਫੋਰਸਾਂ ਨੂੰ ਬਹੁਤ ਸਹਿਯੋਗ ਮਿਲਦਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕੋਈ ਡਰੋਨ ਦੀ ਗਤੀਵਿਧੀ ਬਾਰੇ ਜਾਣਕਾਰੀ ਮਿਲੇ ਤਾਂ ਉਹ ਇਸ ਸਬੰਧੀ ਪੁਲਿਸ ਜਾਂ ਬੀ. ਐੱਸ. ਐੱਫ ਨੂੰ ਤੁਰੰਤ ਸੂਚਨਾ ਦੇਣ। ਉਹਨਾਂ ਨੂੰ ਉਹਨਾਂ ਲੋਕਾਂ ਨੂੰ ਦੱਸਿਆ ਕਿ ਦੁਸ਼ਮਣ ਦੇਸ਼ ਵੱਲੋਂ ਸਰਹੱਦ ਪਾਰੋਂ ਸਾਡੇ ਮੁਲਕ ਵਿੱਚ ਨਸ਼ੇ ਅਤੇ ਹਥਿਆਰ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ।
ਜੇਕਰ ਲੋਕ ਜਾਗਰੂਕ ਹੋਣਗੇ ਤਾਂ ਅਸੀਂ ਦੁਸ਼ਮਣ ਦੋਸ ਦੀਆਂ ਇਹਨਾਂ ਕੋਸ਼ਿਸਾਂ ਨੂੰ ਨਾਕਾਮ ਕਰ ਸਕਦੇ ਹਾਂ। ਉਹਨਾਂ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਲੋਕਾਂ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ‘ਤੇ ਅਜਿਹੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਹੋਈ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਸਰਹੱਦੀ ਪਿੰਡਾਂ ਵਿੱਚ ਜਿਲਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ਤੇ ਲੋਕ ਸੁਵਿਧਾ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਇਸ ਮੌਕੇ ਐੱਸ. ਐੱਸ. ਪੀ. ਸ੍ਰੀ ਅਸ਼ਵਨੀ ਕਪੂਰ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਉਹਨਾਂ ਨੂੰ ਇਲਾਕੇ ਵਿੱਚ ਨਸ਼ੇ ਦੀ ਤਸਕਰੀ ਸਬੰਧੀ ਕੋਈ ਸੂਚਨਾ ਹੋਵੇ ਤਾਂ ਉਹ ਬੇਝਿਜਕ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦੇਣ ਤਾਂ ਜੋ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉਨਾਂ ਨੇ ਇਹ ਵੀ ਆਖਿਆ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ।
ਜਿਕਰਯੋਗ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਵਿੱਚ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਪਿੰਡ ਦੇ ਮੋਹਤਬਰ ਬੰਦਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਜਿੰਨ੍ਹਾਂ ਨਾਲ ਜ਼ਿਲਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵੱਲੋਂ ਲਗਾਤਾਰ ਤਾਲਮੇਲ ਰੱਖਿਆ ਜਾਂਦਾ ਹੈ ਅਤੇ ਪਿੰਡਾਂ ਵਿੱਚ ਚੌਕਸੀ ਦੇ ਮੱਦੇ ਨਜ਼ਰ ਇਹਨਾਂ ਪਿੰਡ ਸੁਰੱਖਿਆ ਕਮੇਟੀਆਂ ਦੀ ਮਹੱਤਵਪੂਰਨ ਭੂਮਿਕਾ ਹੈ।
ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਹਮੇਸ਼ਾ ਹੀ ਜ਼ਿਲਾ ਪ੍ਰਸ਼ਾਸਨ, ਪੁਲਿਸ ਅਤੇ ਬੀ. ਐੱਸ. ਐੱਫ. ਦੇ ਨਾਲ ਮਿਲ ਕੇ ਚਲਦੇ ਹਨ ਅਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਆਪਣਾ ਸਹਿਯੋਗ ਬਣਾਈ ਰੱਖਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ