Total views : 5508485
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੱਛਮੀ ਬੰਗਾਲ ਵਿਚ ਇਕ ਸਿੱਖ ਆਈ.ਪੀ.ਐਸ. ਅਧਿਕਾਰੀ ਨੂੰ ਕੁਝ ਸਥਾਨਕ ਲੋਕਾਂ ਵਲੋਂ ਨਫਰਤੀ ਨਸਲੀ ਟਿੱਪਣੀਆਂ ਕਰਨ ਦੀ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ।
ਜਾਰੀ ਕੀਤੇ ਇਕ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਇਸ ਦੇਸ਼ ਦੀ ਏਕਤਾ, ਅਖੰਡਤਾ, ਸੱਭਿਆਚਾਰਕ, ਵਿਚਾਰਧਾਰਕ ਤੇ ਵਿਸ਼ਵਾਸਾਂ ਦੀ ਰੱਖਿਆ ਲਈ ਸਿੱਖ ਕੌਮ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਜ਼ਾਰਾਂ ਸਾਲਾਂ ਦੀ ਗੁਲਾਮੀ ਤੋਂ ਆਜ਼ਾਦੀ ਦਿਵਾਉਣ ਲਈ ਦਸ ਗੁਰੂ ਸਾਹਿਬਾਨ ਦੀ ਮਹਾਨ ਰੂਹਾਨੀ ਪ੍ਰੇਰਨਾ ਅਤੇ ਬਹਾਦਰ ਸਿੱਖ ਜਰਨੈਲਾਂ ਦੀ ਅਦੁੱਤੀ ਦੇਣ ਰਹੀ ਹੈ। ਅੱਜ ਵੀ ਦੇਸ਼ ਦੀਆਂ ਸਰਹੱਦਾਂ ਦੀ ਰਖਵਾਲੀ ਅਤੇ ਆਰਥਿਕ ਉਨਤੀ ਵਿਚ ਸਿੱਖਾਂ ਦਾ ਸਭ ਤੋਂ ਵੱਧ ਤੇ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਕਿਸੇ ਸਿੱਖ ਆਈ.ਪੀ.ਐਸ. ਅਧਿਕਾਰੀ ਨੂੰ ਨਸਲਵਾਦ ਦੀ ਭਾਵਨਾ ਨਾਲ ਨਫਰਤੀ ਟਿੱਪਣੀਆਂ ਕਰਨਾ, ਨਾ ਸਿਰਫ ਸਿੱਖਾਂ ਦੀਆਂ ਭਾਵਨਾਵਾਂ ਨੂੰ ਅਸਹਿ ਸੱਟ ਮਾਰਨ ਵਾਲੀ ਘਟਨਾ ਹੈ, ਬਲਕਿ ਇਹ ਵਰਤਾਰਾ ਦੇਸ਼ ਦੀ ਏਕਤਾ ਤੇ ਅਖੰਡਤਾ ਦੇ ਵੀ ਹਿਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਆਈ.ਪੀ.ਐਸ. ਅਧਿਕਾਰੀ ਨੂੰ ਨਫਰਤੀ ਨਸਲੀ ਟਿੱਪਣੀ ਕਰਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਦੇਸ਼ ਦੀਆਂ ਸਿਵਲ ਸੇਵਾਵਾਂ ਤੇ ਮਹੱਤਵਪੂਰਨ ਖੇਤਰਾਂ ਵਿਚ ਆਪਣੀ ਮਿਹਨਤ, ਇਮਾਨਦਾਰੀ ਤੇ ਲਿਆਕਤ ਨਾਲ ਸੇਵਾ ਕਰਨ ਵਾਲੇ ਸਿੱਖਾਂ ਦੇ ਇਮਾਨ ਤੇ ਮਨੋਬਲ ਨੂੰ ਸੱਟ ਮਾਰਨ ਵਾਲੇ ਲੋਕਾਂ ਦੇ ਖ਼ਿਲਾਫ਼ ਸਰਕਾਰ ਨੂੰ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ