ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

4676149
Total views : 5508270

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

¸ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ। ਇਸ ਮੌਕੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਗੁਰੂ ਜਸ ਗਾਅ ਕੇ ਹਾਜ਼ਰ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂੰਹ ਸੰਗਤ ਨੂੰ ਇਸ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਵੇ।

 ਇਸ ਮੌਕੇ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਸਬੰਧੀ ਚਾਨਣਾ ਪਾਇਆ। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਮੈਂਬਰ ਸ: ਗੁਰਮਹਿੰਦਰ ਸਿੰਘ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ, ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰ: ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਕਾਲਜ, ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ 
 

Share this News