Total views : 5508270
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ / ਬੱਬੂ ਬੰਡਾਲਾ ,ਜਤਿੰਦਰ ਬੱਬਲਾ
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਖਡੂਰ ਸਾਹਿਬ ਦੇ ਪਿੰਡ ਕੰਬੋ ਢਾਏਵਾਲਾ ਵਿਖੇ ਚੇਅਰਮੈਨ ਬਲਬੀਰ ਸਿੰਘ ਉੱਪਲ ਦੇ ਗ੍ਰਹਿ ਵਿਖੇ ਅਕਾਲੀ ਦਲ ਦੇ ਵਰਕਰਾਂ ਅਤੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬ੍ਰਹਮਪੁਰਾ ਨੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੰਬੰਧਤ ਅਧਿਕਾਰੀਆਂ ਨਾਲ ਮਿਲ ਕੇ ਹੱਲ ਕਰਵਾਉਣ ਦਾ ਆਸ਼ਵਾਸਨ ਦਿੱਤਾ।ਸ੍ਰ. ਬ੍ਰਹਮਪੁਰਾ ਨੇ ਸਥਾਨਕ ਕਿਸਾਨਾਂ ਵੱਲੋਂ ਕੁਦਰਤੀ ਆਫ਼ਤਾਂ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਖ਼ਰਾਬੇ ਬਾਰੇ ਚਾਨਣਾ ਪਾਇਆ।
ਸ਼੍ਰੋਮਣੀ ਅਕਾਲੀ ਦਲ ਨੇ ਸਥਾਨਕ ਕਿਸਾਨਾਂ ਨੂੰ ਫ਼ਸਲੀ ਖ਼ਰਾਬੇ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਲਈ ਦਿੱਤਾ ਭਰੋਸਾ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਰਹੱਦੀ ਤਾਰਾਂ ਦੇ ਪਾਰ ਸਥਿਤ ਕਿਸਾਨਾਂ ਨੂੰ ਪ੍ਰਤੀ ਏਕੜ ਖ਼ਰਾਬੇ ਲਈ 10 ਹਜ਼ਾਰ ਰੁਪਏ ਮੁਆਵਜ਼ਾ ਪੱਕੇ ਤੌਰ ‘ਤੇ ਦੇਂਦੀ ਹੈ, ਅਤੇ ਠੀਕ ਇਸੇ ਤਰ੍ਹਾਂ ਦਰਿਆ ਨੇੜੇ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ ਪ੍ਰਤੀ ਏਕੜ 12 ਹਜ਼ਾਰ ਰੁਪਏ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ ਕਟੌਤੀ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪਹਿਲਾਂ ਅਕਾਲੀ ਦਲ ਦੀ ਸਰਕਾਰ ਵੇਲੇ ਇਹ 12,000 ਰੁਪਏ ਪ੍ਰਤੀ ਏਕੜ ਸੀ। ਪਰ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੁਣ ਇਹ ਮੁਆਵਜ਼ਾ ਰਾਸ਼ੀ ਘਟਾ ਕੇ 6 ਹਜ਼ਾਰ 200 ਰੁਪਏ ਪ੍ਰਤੀ ਏਕੜ ਰਹਿ ਗਈ ਹੈ, ਜੋ ਕਿ ਕਿਸਾਨਾਂ ਨਾਲ ਸਰਾਸਰ ਧੋਖਾ ਹੈ।
ਸ੍ਰ. ਬ੍ਰਹਮਪੁਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਤੀ ਆਪਣੀਆਂ ਟਿੱਪਣੀਆਂ ਨੂੰ ਨਿਰਦੇਸ਼ਿਤ ਕੀਤਾ ਅਤੇ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੋਹਰੇ ਵਜੋਂ ਕੰਮ ਕਰਨਾ ਬੰਦ ਕਰਨ ਅਤੇ ਸੂਬੇ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਯਾਦ ਦਿਵਾਇਆ ਕਿ ਜੇਕਰ ਉਹ ਨਾਗਰਿਕਾਂ ਦੀ ਭਲਾਈ ਲਈ ਕੰਮ ਕਰਨ ਵਿੱਚ ਅਸਫ਼ਲ ਰਹਿੰਦੇ ਹਨ ਤਾਂ ਲੋਕਾਂ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਤਾਕਤ ਜ਼ਲਦ ਖੋਹ ਲਈ ਜਾਵੇਗੀ।ਇਸ ਮੌਕੇ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਚੋਹਲਾ ਸਾਹਿਬ, ਗੁਰਮੀਤ ਸਿੰਘ, ਤਰਸੇਮ ਸਿੰਘ, ਜਗਰੂਪ ਸਿੰਘ, ਬਖਸ਼ੀਸ਼ ਸਿੰਘ, ਗੁਰਬਚਨ ਸਿੰਘ, ਮੁਖਤਾਰ ਸਿੰਘ ਉੱਪਲ ਸਾਬਕਾ ਸਰਪੰਚ, ਕਸ਼ਮੀਰ ਸਿੰਘ ਨੰਬਰਦਾਰ,ਗੁਰਬਚਨ ਸਿੰਘ, ਗੁਰਸਾਹਿਬ ਸਿੰਘ, ਅਜੀਤਪਾਲ ਸਿੰਘ ਬਿੱਟੂ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ