





Total views : 5949245







Total views : 5949245ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ ਜਤਿੰਦਰ ਬੱਬਲਾ, ਬੱਬੂ ਬੰਡਾਲਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਦੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਢਿਲੋ ਸੁਰਸਿੰਘ ਵੱਲੋਂ ਇੱਟ ਭੱਠਾ ਮਾਲਕਾਂ ਨਾਲ ਮੀਟਿੰਗ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਜਾਣੀਆਂ ਗਈਆਂ।
ਢਿਲੋ ਸੁਰਸਿੰਘ ਵੱਲੋਂ ਸਮੱਸਿਆਵਾਂ ਨੂੰ ਸਮਝਾਉਣ ਦਾ ਦਿੱਤਾ ਭਰੋਸਾ

ਇਸ ਮੌਕੇ ਇੱਟ ਭੱਠਾ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਡਾਇਰੈਕਟਰ ਐਡਮਿਨ ਨੂੰ ਦੱਸਿਆ ਹੈ ਕਿ ਦਿਹਾਤੀ ਇਲਾਕਿਆਂ ਵਿੱਚ ਬਿਜਲੀ ਦੇ ਕਾਫੀ ਕੱਟ ਲੱਗਦੇ ਹਨ, ਜਿਸ ਕਰਕੇ ਉਹਨਾਂ ਨੂੰ ਬਹੁਤ ਪਰੇਸ਼ਾਨੀ ਆਉਂਦੀ ਹੈ, ਕਿਉਂਕਿ ਜ਼ਿਆਦਾਤਰ ਭੱਠੇ ਹੁਣ ਬਿਜਲੀ ਨਾਲ ਹੀ ਚਲਦੇ ਹਨ। ਇਸ ਤੋਂ ਇਲਾਵਾ ਉਹਨਾਂ ਦੀਆਂ ਹੋਰਨਾਂ ਵਿਭਾਗਾਂ ਨਾਲ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਨ, ਜਿਸ ਸੰਬੰਧ ਵਿੱਚ ਉਹਨਾਂ ਨੇ ਮਾਨਯੋਗ ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਏ ਜਾਣ ਦੀ ਅਪੀਲ ਵੀ ਕੀਤੀ। ਜਿਸ ਬਾਰੇ ਉਹਨਾਂ ਨੇ ਭਰੋਸਾ ਦਿੱਤਾ ਕਿ ਪੀਐਸਪੀਸੀਐਲ ਦੇ ਪੱਧਰ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ਦੇ ਨਾਲ-ਨਾਲ ਜਲਦੀ ਹੀ ਸੂਬਾ ਪੱਧਰ ‘ਤੇ ਇੱਟ ਭੱਠਾ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ।
ਇਸ ਮੌਕੇ ਇੱਟ ਭੱਠਾ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਿੱਚ ਅੰਮ੍ਰਿਤਸਰ ਇੱਟ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਐਸ ਐਸ ਨੰਦਾ, ਚੇਅਰਮੈਨ ਸਤਪਾਲ ਸਿੰਘ, ਕੁਲਵੰਤ ਸਿੰਘ ਸੰਧੂ ਠੱਠਗੜ੍ਹ,ਬੇਦੀ ਸਾਹਿਬ, ਸਤੀਸ਼ ਭੱਲਾ, ਆਸ਼ੂ ਭੱਲਾ ਖਜਾਨਚੀ ਸਣੇ ਵੱਖ-ਵੱਖ ਇੱਟ ਭੱਠਿਆਂ ਦੇ ਮਾਲਕ ਮੌਜੂਦ ਰਹੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ