Total views : 5507407
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਭ੍ਰਿਸਟਾਚਾਰ ਦੇ ਮਾਮਲੇ ‘ਚ ਆਏ ਦਿਨ ਚਰਚਾ ‘ਚ ਰਹਿਣ ਵਾਲੇ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ‘ਚ ਅੱਜ ਵਿਜੀਲੈਸ ਦੀ ਟੀਮ ਵਲੋ ਛਾਪੇਮਾਰੀ ਕਰਕੇ ਇਕ ਜੇ.ਈ ਸਮੇਤ ਇਕ ਕਲਰਕ ਨੂੰ 50.000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤੇ ਜਾਣ ਬਾਰੇ ਜਾਣਕਾਰੀ ਦੇਦਿਆਂ
ਐਸ.ਐਸ.ਪੀ ਵਿਜੀਲੈਸ ਸ: ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਬਿਊਰੋ ਦੀ ਟੀਮ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ ਵਿੱਕਰੀ ਕਲਰਕ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਐਨ.ਓ.ਸੀ. ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਲੈ ਰਹੇ ਸੀ ਰਿਸ਼ਵਤ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਪਲਾਟ ਦੀ ਮਾਲਕੀ ਸਬੰਧੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਜੇਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ