ਖੇਤੀਬਾੜੀ ਵਿਭਾਗ ਵੱਲੋਂ ਮੈਡੀਸਨਲ ਪਲਾਂਟ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪ੍ਰਭਾਵਸ਼ਾਲੀ ਕੈਂਪ

4675350
Total views : 5506914

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਨੌਸ਼ਹਿਰਾ ਮੱਝਾ ਸਿੰਘ (ਬਟਾਲਾ)/ਕੁਲਜੀਤ ਖੋਖਰ 

ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੂੰ ਮੈਡੀਸਨਲ ਪਲਾਂਟਸ ਦੀ ਕਾਸ਼ਤ ਸਬੰਧੀ ਪ੍ਰੇਰਿਤ ਕਰਨ ਅਤੇ ਵੱਖ ਵੱਖ ਫਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਦੇਣ ਲਈ ਨੌਸ਼ਹਿਰਾ ਮੱਝਾ ਸਿੰਘ ਵਿਖੇ ਕਮ ਫੈਸਿਲੀਟੇਸ਼ਨ ਸੈਂਟਰ ਨਾਰਥ ਜੋਨ ਦੇ ਸਹਿਯੋਗ ਨਾਲ ਵਿਸ਼ਾਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਕੀਤਾ ਜਦੋਂ ਕਿ ਬਟਾਲਾ ਹਲਕੇ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ ਦੀ ਹਰੇਕ ਫਸਲ ਦੀ ਸਮੇ ਸਿਰ ਸਹੀ ਰੇਟ ਤੇ ਖਰੀਦ ਕੀਤੀ। ਉਨਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਕਿਸਾਨ ਹਿੱਤਾਂ ਦੀ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਹਰੇਕ ਵਰਗ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਹ ਸਰਕਾਰ ਇਤਿਹਾਸਕ ਕੰਮ ਕਰੇਗੀ।   

ਵਿਧਾਇਕ ਸ਼ੈਰੀ ਕਲਸੀ ਅਤੇ ਏਡੀਸੀ ਸੁਭਾਸ਼ ਚੰਦਰ ਸਮੇਤ ਕਈ ਸਖਸ਼ੀਅਤਾਂ ਨੇ ਕੀਤੀ ਸ਼ਿਰਕਤ

ਕੈਂਪ ਦੌਰਾਨ ਰਿਜਨਲ ਕਮ ਫੈਸਿਲੀਟੇਸ਼ਨ ਸੈਂਟਰ ਨਾਰਥ ਜੋਨ ਦੇ ਐਸੋਸੀਏਟ ਡਾਇਰੈਕਟਰ ਵਿਪਨ ਗੁਲੇਰੀਆ ਅਤੇ ਸਾਇੰਸਟਿਸਟ ਸੌਰਵ ਸ਼ਰਮਾ ਨੇ ਮੈਡੀਸਨਲ ਪਲਾਂਟਸ ਦੀ ਲੋੜਕਾਸ਼ਤ ਦੇ ਤਰੀਕੇ ਅਤੇ ਮੰਡੀਕਰਨ ਸਮੇਤ ਅਹਿਮ ਜਾਣਕਾਰੀ ਸਾਂਝੀ ਕੀਤੀ ਅਤੇ ਨਾਲ ਹੀ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਹ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਉਠਾਉਣ ਅਤੇ ਮੈਡੀਸਨਲ ਪਲਾਂਟਸ  ਦੀ ਕਾਸ਼ਤ ਦੀ ਸ਼ੁਰੂਆਤ ਕਰਨ। ਉਨਾਂ ਕਿਸਾਨਾਂ ਨੂੰ ਖੇਤਾਂ ਵਿਚ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।   

       ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਨੇ ਆਏ ਮਹਿਮਾਨਾਂ ਤੇ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਬਣਾ ਕੇ ਰੱਖਣ ਅਤੇ ਵਿਭਾਗ ਦੀ ਸਮੁੱਚੀ ਟੀਮ ਹਰ ਵੇਲੇ ਕਿਸਾਨਾਂ ਦੀ ਸੇਵਾ ਵਿਚ ਹਾਜਰ ਹੈ। ਉਨਾਂ ਕਿਹਾ ਕਿ ਮੈਡੀਸਨਲ ਪਲਾਂਟਸ ਦੀ ਅਹਿਮੀਅਤ ਸਮਝ ਕੇ ਕਿਸਾਨਾਂ ਇਸ ਦੀ ਖੇਤੀ ਦੀ ਸ਼ੁਰੂਆਤ ਕਰ ਸਕਦੇ ਹਨ। ਉਨਾਂ ਖਾਸ ਤੌਰ ਤੇ ਅਪੀਲ ਕੀਤੀ ਕਿ ਕੋਈ ਵੀ ਕਿਸਾਨ ਖੇਤਾਂ ਵਿਚ ਰਹਿੰਦ ਖੂੰਹਦ ਨੂੰ ਅੱਗ ਨਾਲ ਲਗਾਏ ਅਤੇ ਜੇਕਰ ਕਿਸੇ ਕਿਸਾਨਾਂ ਨੂੰ ਰਹਿੰਦ ਖੂੰਹਦ ਦਾ ਨਿਪਟਾਰਾ ਕਰਨ ਵਿਚ ਕੋਈ ਦਿਕਤ ਆਉਂਦੀ ਹੈ ਤਾਂ ਵਿਭਾਗ ਉਨਾਂ ਕਿਸਾਨਾਂ ਦੀ ਮਦਦ ਕਰੇਗਾ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਖੇਤੀਬਾੜੀ ਅਫਸਰ ਡਾ. ਹਰਪਿੰਦਰ ਸਿੰਘਇੰਜੀ. ਦੀਪਕ ਭਾਰਜਵਾਜਪੀਏਯੂ ਦੇ ਮਾਹਿਰ ਡਾ. ਸਤਵਿੰਦਰਜੀਤ ਕੌਰਡਾ. ਅਨਿਲ ਖੋਖਰਡਾ. ਰਜਿੰਦਰ ਸਿੰਘ ਬੱਲਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘਬਾਗਬਾਨੀ ਵਿਕਾਸ ਅਫਸਰ ਹਰਪ੍ਰੀਤ ਸਿੰਘ ਮੱਟੂ ਸਮੇਤ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਕਿਸਾਨਾਂ ਨੂੰ ਆਪਣੇ ਆਪਣੇ ਵਿਸ਼ਿਆਂ ਨਾਲ ਸਬੰਧਿਤ ਅਹਿਮ ਜਾਣਕਾਰੀ ਮੁਹੱਈਆ ਕਰਵਾਈ।

   ਇਸ ਮੌਕੇ ਸਟੇਜ ਸਕੱਤਰ ਦੇ ਫਰਜ ਖੇਤੀਬਾੜੀ ਅਫਸਰ ਡਾ. ਪਰਮਬੀਰ ਸਿੰਘ ਨੇ ਨਿਭਾਏ ਅਤੇ ਵਿਭਾਗ ਦੀਆਂ ਯੋਜਨਾਵਾਂ ਤੇ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਕੈਂਪ ਦੌਰਾਨ ਵਿਧਾਇਕ ਸ਼ੈਰੀ ਕਲਸੀ ਅਤੇ ਏਡੀਸੀ ਸੁਭਾਸ਼ ਚੰਦਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਅਗਾਂਹਵਧੂ ਕਿਸਾਨਾਂ ਨੂੰ ਵੀ ਸਨਮਾਨ ਪੱਤਰ ਦਿੱਤੇ ਗਏ।  ਇਸ ਕੈਪ ਦੌਰਾਨ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜਿਲਾ ਪ੍ਰਧਾਨ ਮਨਦੀਪ ਸਿੰਘ ਗਿੱਲਕਿਸਾਨ ਵਿੰਗ ਦੇ ਜ਼ਿਲਾ ਪ੍ਰਧਾਨ ਸੁਖਦੇਵ ਸਿੰਘ ਆਲੋਵਾਲਰਾਜਬੀਰ ਸਿੰਘ ਰੰਧਾਵਾਰਵਿੰਦਰ ਸਿੰਘ ਕਲੇਰ ਕਲਾਂ ਸਮੇਤ ਪੂਰੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਤੇ ਇਲਾਕਾ ਵਾਸੀ ਮੌਜੂਦ ਸਨ। ਕੈਂਪ ਦੌਰਾਨ ਵੱਖ ਵੱਖ ਸੈਲਫ ਹੈਲਪ ਗਰੁੱਪਾਂ ਅਤੇ ਖੇਤੀਬਾੜੀ ਨਾਲ ਸਬੰਧਿਤ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਖੇਤੀਬਾੜੀ ਅਫਸਰ ਡਾ. ਹੀਰਾ ਸਿੰਘਡਾ. ਰਵਿੰਦਰ ਸਿੰਘਡਾ. ਰਾਜੀਵ ਖੋਖਰਡਾ. ਮਨਧੀਰ ਸਿੰਘਡਾ. ਦਿਲਬਾਗ ਸਿੰਘ ਭੱਟੀਆਤਮਾ ਦੇ ਪ੍ਰੋਜੈਕਟ ਡਾਇਰੈਕਟਰ ਡਾ. ਸੰਦੀਪ ਸਿੰਘਡਿਪਟੀ ਪੀਡੀ ਪ੍ਰਭਜੋਤ ਸਿੰਘਏਡੀਓ ਮਨਜੀਤ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।ਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

 

Share this News