ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋ ਸਕੂਲ ਬੱਸ ਦੇ ਡਰਾਈਵਰਾਂ ਨਾਲ ਕੀਤਾ ਗਿਆ ਟ੍ਰੈਫਿਕ ਸੈਮੀਨਾਰ

4675350
Total views : 5506914

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵੇਰਕਾ ਵਿਖੇ ਸਕੂਲ ਬੱਸ ਦੇ ਡਰਾਈਵਰਾਂ ਨਾਲ ਟ੍ਰੈਫਿਕ ਸੈਮੀਨਾਰ ਕੀਤਾ ਗਿਆ। ਸਕੂਲ ਵੈਨ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਣੂੰ ਕਰਵਾਇਆ ਗਿਆ।

ਸਕੂਲ ਬੱਸ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਉਹਨਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਦੱਸਿਆ ਗਿਆ, ਸਕੂਲੀ ਵੈਨ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਨੂੰ ਦਰਸਾਉਂਦੇ ਪੈਂਫਲੇਟ ਵੰਡੇ ਗਏ, ਸਕੂਲੀ ਵੈਨਾ ਵਿਚ ਫਸਟ ਏਡ ਕਿੱਟਾ ਅਤੇ ਗੈਸ ਬੁਝਾਊ ਜੰਤਰ ਚੈੱਕ ਕੀਤੇ ਗਏ। ਬੱਸ ਵਿਚ ਲੱਗੇ ਸੀਸੀਟੀਵੀ ਕੈਮਰਾ, ਸਪੀਡ ਗਵਰਨਰ ਚੈੱਕ ਕੀਤੇ ਗਏ ਅਤੇ ਹੈਲਪਰ ਨੂੰ ਦੱਸਿਆ ਗਿਆ ਕਿ ਬੱਚੇ ਨੂੰ ਉਤਾਰਨ ਸਮੇਂ ਬੱਚੇ ਦਾ ਘਰ ਹਮੇਸ਼ਾ ਬੱਸ ਦੇ ਖੱਬੇ ਪਾਸੇ ਹੋਣਾ ਚਾਹੀਦਾ ਹੈ। ਉਹਨਾਂ ਨੂੰ ਯੂਨੀਫਾਰਮ ਪਾ ਕੇ ਨੇਮ ਪਲੇਟ ਲਾਉਣਾ ਜਰੂਰੀ ਦਸਿਆ ਗਿਆ। ਇਸ ਮੌਕੇ ਅੰਜਨਾ ਗੁਪਤਾ ਪ੍ਰਿੰਸੀਪਲ, ਹਰਜਿੰਦਰ ਕੌਰ ਮੈਡਮ ਕੋਆਡੀਨੇਟਰ, ਅੰਗਰੇਜ਼ ਸਿੰਘ ਟਰਾਂਪੋਰਟ ਇੰਚਾਰਜ ਡੀ.ਏ.ਵੀ. ਪਬਲਿਕ ਸਕੂਲ ਮੌਕੇ ਤੇ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News