ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਦੀ ਭੈਣ ਨੂੰ ਮਿਲੇਗੀ ਪੁਲਿਸ ‘ਚ ਨੌਕਰੀ-ਆਈ.ਜੀ ਗਿੱਲ

4675244
Total views : 5506764

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ 

ਪੰਜਾਬ ਪੁਲਿਸ ਆਈ ਜੀ ਸੁਖਚੈਨ ਸਿੰਘ ਗਿੱਲ ਨੇ ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ ਪੁਲਿਸ ਮੁਕਾਬਲੇ ‘ਚ ਮਾਰੇ ਗਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਵੱਡਾ ਬਿਆਨ ਦਿੱਤਾ ਹੈ। ਪੰਜਾਬ ਪੁਲਿਸ ਵੱਲੋਂ ਕਾਨੂੰਨੀ ਸਲਾਹ ਤੋਂ ਬਾਅਦ ਜ਼ੀਰੋ ਐਫਆਈਆਰ ਦਰਜ ਕੀਤੀ ਗਈ ਹੈ। ਇਹ ਜਾਣਕਰੀ ਆਈ.ਜੀ ਸੁਖਚੈਨ ਗਿੱਲ ਨੇ ਟਵੀਟ ਕਰਕੇ ਦਿੱਤੀ ਹੈ।ਪਟਿਆਲਾ ਜ਼ਿਲ੍ਹੇ ਦੇ ਪਟਦਾਨ ਥਾਣੇ ਵਿੱਚ ਸ਼ੁਭਕਰਨ ਦੇ ਪਿਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਜ਼ੀਰੋ ਐਫਆਈਆਰ ਦਰਜ ਕੀਤੀ ਗਈ ਸੀ। ਐਫਆਈਆਰ ਵਿੱਚ ਆਈਪੀਸੀ ਦੀਆਂ ਧਾਰਾਵਾਂ 302 (ਕਤਲ) ਅਤੇ 114 (ਅਪਰਾਧ ਦੇ ਸਮੇਂ ਭੜਕਾਉਣ ਵਾਲੇ ਦੀ ਮੌਜੂਦਗੀ) ਲਗਾਈ ਗਈ ਹੈ। ਘਟਨਾ ਸਥਾਨ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਗੜ੍ਹੀ ਵਿਖੇ ਦਿਖਾਇਆ ਗਿਆ ਹੈ। ਖਨੌਰੀ ਜੀਂਦ ਜ਼ਿਲ੍ਹੇ ਦੇ ਨੇੜੇ ਹੈ।

ਪੰਜਾਬ ਪੁਲਿਸ ਆਈ ਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪਰਿਵਾਰ ਦੀ ਇੱਛਾ ਅਨੁਸਾਰ ਸੁਭਕਰਨ ਦੀ ਭੈਣ ਨੂੰ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਨੌਕਰੀ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਪੁਲਿਸ ਸ਼ੁਭਕਰਨ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News