ਅੰਮ੍ਰਿਤਸਰ ਵਿਖੇ ਘਰ ‘ਚ ਇਕੱਲੇ ਰਹਿੰਦੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

4675245
Total views : 5506768

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਮਜੀਠਾ ਰੋਡ ਥਾਣੇ ਅਧੀਨ ਪੈਂਦੇ ਇਲਾਕੇ ਗੋਪਾਲ ਨਗਰ ਦੀ ਗਲੀ ਨੰਬਰ ਤਿੰਨ ਵਿੱਚ ਇੱਕ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਬੁੱਧਵਾਰ ਦੇਰ ਰਾਤ ਮੁਲਜ਼ਮਾਂ ਨੇ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋ ਕੇ ਉਸ ਦੇ ਹੱਥ-ਪੈਰ ਬੰਨ੍ਹ ਕੇ ਭਾਰੀ ਵਸਤੂ ਨਾਲ ਹਮਲਾ ਕਰ ਦਿੱਤਾ। ਉਸ ਦਾ ਕਤਲ ਕਰ ਦਿੱਤਾ।

ਬਜ਼ੁਰਗ ਘਰ ਵਿੱਚ ਇਕੱਲਾ ਰਹਿੰਦਾ ਸੀ, ਉਸ ਦੇ ਦੋ ਲੜਕੇ ਅਤੇ ਦੋ ਧੀਆਂ ਹਨ, ਜੋ ਬਾਹਰ ਰਹਿੰਦੇ ਹਨ

ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਸੀਪੀ ਸਿਟੀ ਡਾ. ਪ੍ਰਗਿਆ ਜੈਨ, ਏਸੀਪੀ ਉੱਤਰੀ ਵਰਿੰਦਰ ਖੋਸਾ, ਥਾਣਾ ਮਜੀਠਾ ਰੋਡ ਦੇ ਇੰਚਾਰਜ ਇੰਸਪੈਕਟਰ ਸਤਪਾਲ ਸਿੰਘ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਫਿਲਹਾਲ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਬਜ਼ੁਰਗ ਦਾ ਕਤਲ ਕਿਉਂ ਕੀਤਾ ਗਿਆ। ਪੁਲਿਸ ਨੇੜੇ ਦੇ ਸੀਸੀਟੀਵੀ ਸਕੈਨ ਕਰਕੇ ਲੁਟੇਰਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋ ਹਮਲਾਵਰ ਘਰ ਵਿੱਚ ਦਾਖਲ ਹੋਏ ਸਨ। ਫਿਲਹਾਲ ਪੁਲਸ ਨੇ ਅਣਪਛਾਤੇ ਲੋਕਾਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਵਿਜੇ ਖੰਨਾ ਵਾਸੀ ਗਲੀ ਨੰਬਰ 3, ਗੋਪਾਲ ਨਗਰ, ਮਜੀਠਾ ਰੋਡ ਵਜੋਂ ਹੋਈ ਹੈ।ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News