Total views : 5507061
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਮਾਨਸਿਕ ਸਿਹਤ ਬਾਰੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਸ: ਨਾਨਕ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਸੈਮੀਨਾਰ ’ਚ ਮਾਸਟਰ ਇਨ ਸਾਈਕਾਲੋਜੀ ਸਟੇਟ ਸਾਈਕੋਲੋਜਿਸਟ ਸ੍ਰੀਮਤੀ ਮਨਵੀਰ ਕੌਰ ਅਤੇ ਪੰਜਾਬ ਦੀ ਸਟੇਟ ਕੋਆਰਡੀਨੇਟਰ ਸਮਾਜ ਸੇਵਿਕਾ ਸ੍ਰੀਮਤੀ ਰਮਨਦੀਪ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਬੁਲਾਰਿਆਂ ਨੇ ਚੰਗੀ ਮਾਨਸਿਕ ਸਿਹਤ ਬਣਾਈ ਰੱਖਣ ਸਬੰਧੀ ਤਰੀਕਾ, ਤਣਾਅ ਪ੍ਰਬੰਧਨ ਦੀਆਂ ਰਣਨੀਤੀਆਂ, ਆਪਣੀਆਂ ਭਾਵਨਾਵਾਂ ਨੂੰ ਸਹੀ ਦਿਸ਼ਾ ’ਚ ਬਦਲਣਾ, ਸਵੈ ਸਮਾਂ ਲੈਣਾ, ਖ਼ੁਦ ਦਾ ਮੁਲਾਂਕਣ ਕਰਨਾ, ਚੰਗੀ ਤਰ੍ਹਾਂ ਖਾਣਾ, ਚੰਗੀ ਨੀਂਦ ਅਤੇ ਰੋਜ਼ਾਨਾ ਕਸਰਤ ਕਰਨਾ, ਸਹਾਇਤਾ ਲਈ ਪੁੱਛਣਾ ਆਦਿ ਸਬੰਧੀ ਵਿਚਾਰਾਂ ਦੀ ਸਾਂਝ ਵਿਦਿਆਰਥਣਾਂ ਨਾਲ ਪਾਈ। ਉਨ੍ਹਾਂ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਸਿਹਤ ਦੇ ਪਹਿਲੂਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਤੁਹਾਨੂੰ ਸੰਤੁਲਨ ਪ੍ਰਦਾਨ ਕਰ ਸਕਦਾ ਹੈ ਜੋ ਤੁਹਾਡੀ ਸਮੁੱਚੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਲਾਭ ਪਹੁੰਚਾਉਂਦਾ ਹੈ।
ਇਸ ਮੌਕੇ ਪ੍ਰਿੰ: ਨਾਨਕ ਸਿੰਘ ਨੇ ਆਏ ਮਹਿਮਾਨਾਂ ਦੁਆਰਾ ਵਿਦਿਆਰਥਣਾਂ ਨੂੰ ਪ੍ਰਦਾਨ ਕੀਤੀ ਗਈ ਜਾਣਕਾਰੀ ਅਤੇ ਸਿੱਖਿਆਦਾਇਕ ਮਹੱਤਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਸਮੇਂ ’ਚ ਇਨਸਾਨ ਆਪਣੇ ਕੰਮਾਂ ’ਚ ਇਸ ਕਦਰ ਵਿਅਸਥ ਹੋ ਗਿਆ ਹੈ ਕਿ ਆਪਣੀ ਸਿਹਤ ਸਬੰਧੀ ਬਿਲਕੁਲ ਵੀ ਧਿਆਨ ਨਹੀਂ ਰੱਖਦਾ, ਜਿਸ ਕਾਰਨ ਅੱਜ ਜਿਆਦਾਤਰ ਵਿਅਕਤੀ ਮੋਟਾਪਾ, ਬਲੱਡ ਪ੍ਰੈਸ਼ਰ, ਪੇਟ ਨਾਲ ਸਬੰਧਿਤ ਬਿਮਾਰੀਆਂ, ਸਿਰਦਰਦ, ਮਾਨਸਿਕ ਤਣਾਅ, ਅਟੈਕ ਆਦਿ ਰੋਗਾਂ ਦਾ ਸ਼ਿਕਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਰੋਗਾਂ ਤੋਂ ਬਚਣ ਲਈ ਸਾਰਿਆਂ ਨੂੰ ਆਪਣਾ ਸ਼ੁੱਧ ਤੇ ਸਿਹਤਮੰਦ ਭੋਜਨ ਲੈਣ, ਮੋਬਾਇਲ ਫੋਨ ਦੀ ਲੋੋੜ ਮੁਤਾਬਕ ਵਰਤੋਂ ਕਰਨ, ਹਰੀਆਂ ਸਬਜ਼ੀਆਂ ਅਤੇ ਫਲਾਂ ਨੂੰ ਆਪਣੀ ਰੋਜ਼ਮਰ੍ਹਾ ਜ਼ਿੰਦਗੀ ’ਚ ਸ਼ਾਮਿਲ ਕਰਨਾ ਸਮੇਂ ਦੀ ਨਿਜਾਕਤ ਹੈੇ, ਤਾਂ ਅਸੀ ਸਿਹਤਮੰਦ ਅਤੇ ਤਣਾਅ ਮੁਕਤ ਰਹਿ ਸਕਦੇ ਹਾਂ। ਇਸ ਮੌਕੇ ਪ੍ਰਿੰ: ਨਾਨਕ ਸਿੰਘ ਨੇ ਆਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ