ਹਲਕਾ ਵਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਵਲੋ ਪੱਲਸ ਪੋਲੀਓ ਮੁਹਿੰਮ ਦਾ ਕੀਤਾ ਉਦਘਾਟਨ

4675504
Total views : 5507211

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ,ਲਾਲੀ ਕਰੋ

ਸਿਹਤ ਵਿਭਾਗ ਤਰਨਤਾਰਨ ਵਲੋਂ  ਐਮ.ਐਲ.ਏ. ਡਾ ਕਸ਼ਮੀਰ ਸਿੰਘ ਸੋਹਲ  ਵਲੋਂ ਪਲਸ ਪੋਲੀਓ ਮੁਹਿੰਮ ਦਾ ਸ਼ੁਭ ਆਰੰਭ ਸਿਵਲ ਹਸਪਤਾਲ ਤਰਨਤਾਰਨ ਵਿਖੇ ਤੋਂ ਕੀਤਾ ਗਿਆ। ਇਸ ਮੌਕੇ ਤੇ ਉਹਨਾਂ ਵਲੋਂ ਨੰਨ੍ਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਇਸ ਮੁਹਿੰਮ ਦਾ ਓਦਘਾਟਨ ਕੀਤਾ ਗਿਆ। ਇਸ ਅਵਸਰ ਤੇ ਜਿਲਾ ਟੀਕਾਕਰਨ ਅਫਸਰ ਡਾ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋ ਇਹ ਰਾਊਡ ਚਲਾਏ ਜਾ ਰਹੇ ਹਨ।

ਉਨਾਂ ਕਿਹਾ ਕਿ ਇਸ ਰਾਊਡ ਵਿਚ ਯਕੀਨੀ ਬਣਾਇਆ ਜਾਵੇਗਾ ਕਿ ਨਵ-ਜਨਮੇ ਬੱਚੇ ਤੋ ਲੈਕੇ 5 ਸਾਲ ਤੱੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੌਲੀੳ ਦੀਆ 2 ਬੂੰਦਾਂ ਤੋ ਵਾਂਝਾ ਨਾਂ ਰਹੇ।ਇਸ ਰਾਊਡ ਤਹਿਤ 0 ਤੋ 5 ਸਾਲ ਦੇ 145747 ਬੱਚਿਆ ਨੂੰ 1166 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ 117 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ ਅੱਜ ਸ਼ਾਮ ਦੀ ਰਿਪੋਰਟ ਮਿਲਣ ਤੱਕ 86287 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਚੱਕੀਆਂ ਹਨ ਅਤੇ ਬਾਕੀ ਦੇ ਬੱਚਿਆਂ ਨੂੰ ਘਰਾਂ-ਘਰਾਂ ਵਿਚ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਜੀਤ ਸਿੰਘ, ਜਿਲਾ੍ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ, ਡਾ ਅਮਨਦੀਪ ਸਿੰਘ, ਡਾ ਨੀਰਜ ਲਤਾ, ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੂਹ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ –

Share this News