ਅੰਮ੍ਰਿਤਸਰ ਸ਼ਹਿਰੀ ਪੁਲਿਸ ਨੇ ਸਰਹੱਦ ਪਾਰੋ ਨਸ਼ੀਲੇ ਪਦਾਰਥਾਂ ਦੀ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ 2 ਕਿਲੋ ਹੈਰੋਇਨ ਸਮੇਤ ਇਕ ਕੀਤਾ ਕਾਬੂ

4675554
Total views : 5507294

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਨਸ਼ਿਆਂ ਵਿਰੁੱਧ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਸਰਹੱਦੋਂ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ 01 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸਦੇ ਕਬਜ਼ੇ ‘ਚੋਂ 2 ਕਿਲੋਂ ਹੈਰੋਇੰਨ ਬਰਾਮਦ ਹੋਈ ਹੈ।
ਜਿਸ ਸਬੰਧੀ ਜਾਣਕਾਰੀ ਦੇਦਿਆ ਪੁਲਿਸ ਕਮਿਸ਼ਨਰ ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾ ਦੀ ਪਛਾਣ ਜਸਬੀਰ ਸਿੰਘ ਉਰਫ਼ ਮੱਲ ਉਰਫ਼ ਮੋਟਾ ਵਾਸੀ ਪਿੰਡ ਖਿਆਲਾ ਕਲਾਂ, ਲੋਪੋਕੇ, ਅੰਮ੍ਰਿਤਸਰ ਦਿਹਾਤੀ ਉਮਰ ਕਰੀਬ 21 ਸਾਲ, ਵਜੋਂ ਕੀਤੀ ਹੈ, ਇਹ 12ਵੀਂ ਪਾਸ ਹੈ ਅਤੇ ਕੰਮਕਾਰ ਖੇਤੀਬਾੜੀ ਕਰਦਾ ਹੈ।
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ  ਗੁਪਤ ਸੂਚਨਾ ਦੇ ਆਧਾਰ ‘ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਮੁਲਜ਼ਮਾ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਰਾਮ ਤੀਰਥ ਰੋਡ ਦੇ ਖੇਤਰ ਵਿੱਚ ਕਿਸੇ ਨੂੰ ਹੈਰੋਇਨ ਦੀ ਖੇਪ ਦੇਣ ਲਈ ਆਪਣੇ ਮੋਟਰਸਾਈਕਲ ਸਪਲੈਂਡਰ ਨੰਬਰ ਪੀਬੀ02ਡੀਐਨ-1728 ਪਰ, ਖੜਾ ਸੀ। ਪੁਲਿਸ ਵੱਲੋਂ ਇਹ ਮੋਟਰਸਾਈਕਲ ਵੀ ਜਬਤ ਕਰ ਲਿਆ ਹੈ।

ਨਸ਼ਿਆਂ ਦੇ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਏ ਜਾਣਗੇ: ਸੀ.ਪੀ ਗੁਰਪ੍ਰੀਤ ਭੁੱਲਰ

ਮੁੱਢਲੀ ਪੜਤਾਲ ਅਨੁਸਾਰ ਪਤਾ ਲੱਗਾ ਹੈ ਕਿ ਗ੍ਰਿਫਤਾਰ ਜਸਬੀਰ ਸਿੰਘ, ਆਪਣੇ ਪਿੰਡ ਖਿਆਲਾ ਕਲਾਂ ਵਿੱਚ ਹੀ ਰਹਿੰਦੇ ਇੱਕ ਨਸ਼ਾਂ ਤੱਸਕਰ ਦੇ ਸੰਪਰਕ ਵਿੱਚ ਕਰੀਬ ਡੇਢ ਮਹੀਨੇ ਪਹਿਲਾਂ ਆਇਆ ਸੀ, ਤੇ ਇਸਦੇ ਕਹਿਣ ਤੇ ਹੀ ਹੈਰੋਇੰਨ ਦੀ ਖੇਪ ਲੈ ਕੇ ਅੰਮ੍ਰਿਤਸਰ ਦੇ ਵੱਖ-ਵੱਖ ਏਰੀਆਂ ਵਿੱਚ ਅੱਗੇ ਸਪਲਾਈ ਕਰਦਾ ਸੀ।
ਇਸਦੇ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।ਜਿਸਤੇ ਮੁਕੱਦਮਾਂ ਨੰਬਰ 41 ਮਿਤੀ 02-03-2024 ਜੁਰਮ 21,21(ਸੀ),/61/85 ਐਨ.ਡੀ.ਪੀ.ਐਸ ਐਕਟ ਥਾਣਾ ਛੇਹਰਟਾ, ਅੰਮ੍ਰਿਤਸਰ ਵਿੱਖੇ ਦਰਜ਼ ਰਜਿਸਟਰ ਕੀਤਾ ਗਿਆ ਹੈ।ਇਸ ਸਮੇ  ਡੀ.ਸੀ.ਪੀ ਸਿਟੀ, ਡਾ. ਪ੍ਰਗਿਆ ਜੈਨ ਅਤੇ ਡੀਸੀਪੀ ਇੰਨਵੈਸਟੀਗੇਸ਼ਨ, ਹਰਪ੍ਰੀਤ ਮੰਡੇਰ, ਏਡੀਸੀਪੀ ਇੰਨਵੈਸਟੀਗੇਸ਼ਨ ਨਵਜ਼ੋਤ ਸਿੰਘ, ਦੀ ਨਿਗਰਾਨੀ ਹੇਠ ਏ.ਸੀ.ਪੀ ਇੰਨਵੈਸਟੀਗੇਸ਼ਨ ਕੁਲਦੀਪ ਸਿੰਘ , ਇੰਚਾਰਜ਼ ਸੀ.ਆਈ.ਏ ਸਟਾਫ-3 ਇੰਸਪੈਕਟਰ ਬਿੰਦਰਜੀਤ ਸਿੰਘ ਵੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ –

Share this News