ਪੰਜਾਬ ਸਰਕਾਰ ਵਲੋ ਸਰਕਾਰੀ ਦਫਤਰਾਂ ਦਾ ਸਮਾਂ 3 ਜ਼ੋਨਾਂ ‘ਚ ਬਦਲਣ ਦੀ ਤਿਆਰੀ’

4675709
Total views : 5507553

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ ਬਾਰਡਰ ਨਿਊਜ ਸਰਵਿਸ 

ਪੰਜਾਬ ਸਰਕਾਰ 1 ਅ੍ਰਪੈਲ ਤੋਂ ਸਰਕਾਰੀ ਦਫ਼ਤਰਾਂ ਦੇ ਸਮੇਂ ਵਿਚ ਬਦਲਾਅ ਕਰਨ ਜਾ ਰਹੀ ਹੈ। ਗਰਮੀ ਦੇ ਮੌਸਮ ਵਿਚ ਸਰਕਾਰੀ ਦਫ਼ਤਰ 3 ਵੱਖੋ-ਵੱਖਰੇ ਸਮਿਆਂ ‘ਤੇ ਖੁੱਲਣਗੇ।ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਤਿੰਨ ਜ਼ੋਨਾਂ ਵਿੱਚ ਬਦਲਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਟਾਈ-ਕਾਨ ਸਟਾਰਟਅਪ ਵਿੱਚ ਆਪਣੇ ਭਾਸ਼ਣ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਕੁਝ ਦਫ਼ਤਰ ਸਵੇਰੇ 8 ਵਜੇ, ਕੁਝ 9 ਵਜੇ ਅਤੇ ਕੁਝ ਸਵੇਰੇ 10 ਵਜੇ ਸ਼ੁਰੂ ਹੋਣਗੇ। ਇਸੇ ਤਰ੍ਹਾਂ ਇਨ੍ਹਾਂ ਦਫ਼ਤਰਾਂ ਵਿੱਚ ਛੁੱਟੀ ਰਹੇਗੀ। ਇਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਬਿਜਲੀ ਦੀ ਬੱਚਤ ਵੀ ਹੋਵੇਗੀ ਅਤੇ ਸੜਕਾਂ ’ਤੇ ਆਵਾਜਾਈ ਵੀ ਘਟੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News