Total views : 5507556
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਗੁਰਦਾਸਪੁਰ/ਵਿਸ਼ਾਲ ਮਲਹੋਤਰਾ
ਗੁਰਦਾਸਪੁਰ ਦੇ ਕਸਬਾ ਕਲਾਨੌਰ ਤੋਂ ਦੁਖ਼ਦਾਈ ਖਬਰ ਸਾਹਮਣੇ ਆਈ ਹੈ। ਇਥੇ ਇਕ ਘਰ ਵਿਚੋਂ ਦੋ ਬੱਚਿਆਂ ਦੀਆਂ ਭੇਦਭਰੇ ਹਾਲਾਤ ਵਿਚ ਲਾਸ਼ਾਂ ਮਿਲੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਅੱਜ ਕਲਾਨੌਰ ਦੇ ਸ਼ਿਵ ਮੰਦਿਰ ਨੇੜੇ ਇਕ ਘਰ ਵਿਚ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ।ਬੱਚਿਆਂ ਦੀ ਉਮਰ ਕਰੀਬ ਤਿੰਨ ਸਾਲ ਦਾ ਲੜਕਾ ਹਰਪ੍ਰੀਤ ਅਤੇ ਇਕ ਕਰੀਬ ਛੇ ਸਾਲ ਦੀ ਬੱਚੀ ਜਸਪ੍ਰੀਤ ਕੌਰ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਛਾਣਬੀਣ ਸ਼ੁਰੂ ਕਰ ਦਿਤੀ ਹੈ। ਇਨ੍ਹਾਂ ਬੱਚਿਆਂ ਦੇ ਮਾਂ ਅਤੇ ਪਿਓ ਦੋਵੇਂ ਹੀ ਘਰੋਂ ਗ਼ਾਇਬ ਹਨ। ਉਕਤ ਪਰਿਵਾਰ 3 ਸਾਲ ਤੋਂ ਕਿਰਾਏ ਦੇ ਮਕਾਨ ਵਿਚ ਰਹੇ ਰਹੇ ਸੀ।
ਬੱਚਿਆਂ ਦੇ ਪਿਤਾ ਹਰਪਾਲ ਸਿੰਘ ਤੇ ਮਾਂ ਅਮਨ ਘਰੋਂ ਫਰਾਰ ਦੱਸੇ ਜਾ ਰਹੇ ਹਨ। ਮੌਕੇ ਉਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਚਿਆਂ ਦਾ ਪਿਤਾ ਦਰਜੀ ਦਾ ਕੰਮ ਕਰਦਾ ਸੀ, ਨਾਲ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਬੱਚੇ ਪੜ੍ਹਨ ਵਿਚ ਵੀ ਹੁਸ਼ਿਆਰ ਸਨ।
ਪੁਲਿਸ ਨੇ ਜਾਣਕਾਰੀ ਦੱਸਿਆ ਕਿ ਇੰਝ ਲੱਗਦਾ ਹੈ ਕਿ ਦੋਵੇਂ ਬੱਚਿਆਂ ਨੂੰ ਕੋਈ ਜ਼ਹਿਰੀਲਾ ਪਦਾਰਥ ਦਿੱਤਾ ਗਿਆ ਹੈ ਜਿਸ ਨਾਲ ਬੱਚਿਆਂ ਦੀ ਮੌਤ ਹੋ ਗਈ। ਬੱਚਿਆਂ ਦੀਆਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ।ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਪੁਲਿਸ ਪਾਰਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਬੱਚਿਆਂ ਦੇ ਮਾਤਾ-ਪਿਤਾ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਕਿ ਬੱਚਿਆਂ ਦੀ ਮੌਤ ਦਾ ਕਾਰਨ ਸਪੱਸ਼ਟ ਹੋ ਸਕੇ। ਦੇਹਾਂ ਨੂੰ ਮੋਰਚਰੀ ਵਿਚ ਰਖਵਾਇਆ ਹੈ।