ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

4675709
Total views : 5507553

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2024 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਮਾਰਚ 2024 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਜੂਨ ਮਹੀਨੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਪਾਸਪੋਰਟ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ
Share this News