Total views : 5507555
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮਤਭੇਦ ਕਾਰਣ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਛੇ ਸਾਲ ਬਾਅਦ ਘਰ ਵਾਪਸੀ ਕਰ ਲਈ ਹੈ। ਅਕਾਲੀ ਵਿਚ ਵਾਪਸੀ ਕਰਦਿਆਂ ਢੀਂਡਸਾ ਨੇ ਅਕਾਲੀ ਦਲ ਵਿਚ ਆਪਣੀ ਪਾਰਟੀ ਦਾ ਰਲੇਵਾਂ ਕਰ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਵਿਚ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਅਕਾਲੀ ਦਲ ਨੇ ਰਲੇਵਾਂ ਕਰ ਲਿਆ ਹੈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਹੋਰ ਵੱਡੇ ਲੀਡਰ ਮੌਜ਼ੂਦ ਹਨ।
ਇਸ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਸੀ ਕਿ ਉਹ ਅਕਾਲੀ ਦਲ ਵਿਚ ਵਾਪਸੀ ਕਰਨ ਦੇ ਨਾਲ-ਨਾਲ ਆਪਣੀ ਪਾਰਟੀ ਦਾ ਅਕਾਲੀ ਦਲ ’ਚ ਰਲੇਵਾਂ ਕਰਨਗੇ। ਸੁਖਦੇਵ ਢੀਂਡਸਾ ਨੇ ਕਿਹਾ ਕਿ ਸੀ ਪਾਰਟੀ ਅਤੇ ਲੋਕਾਂ ਦੀ ਇੱਛਾ ਹੈ ਕਿ ਅਸੀਂ ਪਾਰਟੀ ਅਤੇ ਪੰਥ ਦੀ ਰਖਵਾਲੀ ਕਰੀਏ। ਅੱਜ ਜੋ ਪੰਜਾਬ ਦਾ ਹਾਲ ਹੈ, ਉਹ ਕਿਸੇ ਤੋਂ ਲੁਕਿਆ ਨਹੀਂ ਹੈ, ਜਿਹੜੇ ਵੀ ਵਖਰੇਵੇਂ ਹਨ ਉਨ੍ਹਾਂ ਨੂੰ ਬੈਠ ਕੇ ਨਬੇੜ ਲਿਆ ਜਾਵੇਗਾ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਤੁਹਾਨੂੰ ਹੁਣ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਮਨਜ਼ੂਰ ਹੈ ਤਾਂ ਉਨ੍ਹਾਂ ਕਿਹਾ ਕਿ ਇਹ ਸਮਾਂ ਹੁਣ ਇਹ ਗੱਲਾਂ ਕਰਨ ਦਾ ਨਹੀਂ ਹੈ, ਪੰਥ ਦੇ ਵੱਡੇ ਮਸਲੇ ਹੱਲ ਕਰਨ ਦਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ