ਸਰਕਾਰ ਵੱਲੋ ਲਗਾਏ ਜਾਂਦੇ ‘ਆਪਣਾ ਕੇ ਦੁਆਰ” ਕੈਂਪਾ ਕਰਕੇ ਲੋਕਾਂ ਦੀ ਘਟੀ ਖੱਜਲ ਖੁਆਰੀ – ਐਮਾ

4676133
Total views : 5508248

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ /ਗੁਰਪ੍ਰੀਤ ਸਿੰਘ ਕੱਦ ਗਿੱਲ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਆਪ ਕੀ ਸਰਕਾਰ ਆਪਣਾ ਕੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾ ਵਿੱਚ ਲੋਕਾਂ ਦੀਆਂ ਕਈ ਸਮੱਸਿਆਵਾਂ ਦਾ ਹੱਲ ਕਰਕੇ ਲੋਕਾਂ ਦੀ ਦਫ਼ਤਰਾ ਤੋਂ ਖੱਜਲ ਖੁਆਰੀ ਨੂੰ ਬੰਦ ਕੀਤਾ ਗਿਆ ਹੈ। ਇਹ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਐਮਾ ਨੇ ਦੱਸਿਆ ਹੈ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ ਵੱਖ ਦਫ਼ਤਰਾਂ ਦੇ ਅਧਿਕਾਰੀ ਮੌਜੂਦ ਹੁੰਦੇ ਹਨ।

ਤੇ ਮੌਕੇ ‘ਤੇ ਹੀ ਲੋਕਾਂ ਦੀਆਂ ਬੁਢਾਪਾ,ਵਿਧਵਾ,ਅੰਗਹੀਣ ਪੈਨਸ਼ਨ ਸੰਬੰਧੀ ਮੁਸ਼ਕਿਲ, ਜਾਤੀ ਸਰਟੀਫਿਕੇਟ, ਰਾਸ਼ਨ ਕਾਰਡ, ਤੇ ਹੋਰ ਵੀ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ। ਰਣਜੀਤ ਸਿੰਘ ਐਮਾ ਨੇ ਦੱਸਿਆ ਹੈ ਕਿ ਲੋਕਾਂ ਵਿੱਚ ਇੱਕ ਖੁਸ਼ੀ ਦੀ ਲਹਿਰ ਹੈ। ਤੇ ਲੋਕਾਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਬਹੁਤ ਖੁਸ਼ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News