





Total views : 5949204







Total views : 5949204ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਖੁਸ਼ਪਾਲ ਸਿੰਘ ਵਾਸੀ ਪਿੰਡ ਨੌਲੱਖਾ, ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗਿਫ਼ਤਾਰ ਕੀਤਾ ਗਿਆ ਹੈ ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਯੂਨਿਟ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਮੁਲਜ਼ਮ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਥਾਣਾ ਵਿਜੀਲੈਂਸ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ