ਖਾਲਸਾ ਕਾਲਜ ਵੂਮੈਨ ਵਿਖੇ ਅੰਤਰ ਕਾਲਜ ਯੁਵਕ ਮੇਲਾ ਕਰਵਾਇਆ ਗਿਆ

4676240
Total views : 5508481

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਖਾਲਸਾ ਕਾਲਜ ਫਾਰ ਵੂਮੈਨ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅੰਤਰ ਕਾਲਜ ਯੁਵਕ ਮੇਲਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਕਰਵਾਏ ਗਏ ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਸ਼ਖਸੀਅਤ ਉਸਾਰੀ, ਨਸ਼ਾ ਰਹਿਤ ਸਮਾਜ ਸਿਰਜਨ ਅਤੇ ਨੈਤਿਕ ਕਦਰਾਂ ਕੀਮਤਾਂ ਦੀ ਪੁਨਰ ਸੁਰਜੀਤੀ ਕਰਨਾ ਸੀ।ਇਸ ਮੌਕੇ ਕਵਿਤਾ ਉਚਾਰਨ, ਭਾਸ਼ਣ, ਸੁੰਦਰ ਲਿਖਾਈ, ਪੋਸਟਰ ਮੇਕਿੰਗ, ਦਸਤਾਰ ਸਜਾਉਣ ਤੇ ਕੁਇਜ਼ ਮੁਕਾਬਲੇ ਕਰਵਾਏ ਗਏ।ਜਿਨ੍ਹਾਂ *ਚ ਕਰੀਬ 30 ਕਾਲਜਾਂ ਦੇ 400 ਵਿਦਿਆਰਥੀਆਂ ਭਾਗ ਲਿਆ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਇਤਿਹਾਸ ਅਤੇ ਗੁਰਬਾਣੀ ਫ਼ਲਸਫ਼ੇ ਨਾਲ ਜੁੜਨਾ ਚਾਹੀਦਾ ਹੈ।ਇਸ ਕਾਰਜ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਬਾਖ਼ੂਬੀ ਨਿਭਾਇਆ ਜਾ ਰਿਹਾ ਹੈ।ਇਸ ਮੌਕੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਉੱਚ ਨਿਸ਼ਾਨਿਆਂ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ।ਉਨ੍ਹਾਂ ਉਕਤ ਸਟੱਡੀ ਸਰਕਲ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਇਨ੍ਹਾਂ ਕਾਰਜਾਂ ਨੂੰ ਸਾਰਥਿਕ ਤੇ ਸਮੇਂ ਦੀ ਲੋੜ ਦੱਸਿਆ।


ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਸੰਸਥਾ ਨੂੰ ਯੁਵਕ ਮੇਲੇ ਦੀ ਸਫਲਤਾ ਦੀ ਵਧਾਈ ਦਿੱਤੀ ਅਤੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਨੈਤਿਕ ਉਸਾਰੀ ਲਈ ਕੀਤੇ ਜਾਂਦੇ ਕਾਰਜਾਂ ਲਈ ਕਾਲਜ ਹਮੇਸ਼ਾ ਸਹਿਯੋਗੀ ਰਹਿਣ ਦਾ ਮਾਣ ਹਾਸਲ ਤੱਤਪਰ ਰਹੇਗਾ।ਇਸ ਮੌਕੇ ਸ਼੍ਰੋਮਣੀ ਕਮੇਟੀ ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਖ਼ਾਲਸਾ ਕਾਲਜ ਦੇ ਸਿੱਖ ਇਤਿਹਾਸ ਰਿਸਰਚ ਕੇਂਦਰ ਇੰਚਾਰਜ ਸ. ਹਰਦੇਵ ਸਿੰਘ ਵਿਸ਼ੇਸ਼ ਤੌਰ *ਤੇ ਹਾਜ਼ਰ ਸਨ।
 ਇਸ ਮੌਕੇ ਬਾਣੀ ਜਪੁ ਜੀ ਸਾਹਿਬ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਸੰਚਾਲਨ ਡਾ. ਅਵੀਨਿੰਦਰਪਾਲ ਸਿੰਘ ਡਾਇਰੈਕਟਰ ਮਾਨੀਟਰਰਿੰਗ ਅਤੇ ਫਾਲੋਅਪ ਉਕਤ ਸਟੱਡੀ ਸਰਕਲ ਵੱਲੋਂ ਕੀਤਾ ਗਿਆ। ਇਸ ਮੌਕੇ ਜੇਤੂ ਵਿਦਿਆਰਥੀਆਂ *ਚੋਂ ਕੁਇਜ਼ ਮੁਕਾਬਲੇ *ਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ *ਤੇ ਰਹਿਣ ਵਾਲੀਆਂ ਟੀਮਾਂ ਕ੍ਰਮਵਾਰ ਖ਼ਾਲਸਾ ਕਾਲਜ, ਅੰਮ੍ਰਿਤਸਰ, ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਅਤੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਸਨ।ਕਵਿਤਾ ਮੁਕਾਬਲੇ *ਚ ਪਹਿਲਾ ਸਥਾਨ ਨਾਮਪ੍ਰੀਤ ਕੌਰ ਖਾਲਸਾ ਕਾਲਜ ਫ਼ਾਰ ਵੂਮੈਨ, ਦੂਜਾ ਸਥਾਨ ਰਣਜੋਧ ਸਿੰਘ ਖ਼ਾਲਸਾ ਕਾਲਜ ਅੰਮ੍ਰਿਤਸਰ ਅਤੇ ਤੀਜਾ ਸਥਾਨ ਸੁਖ਼ਨਦੀਪ ਕੌਰ ਲਿਲੀ ਸਵਾਰਡਜ਼ ਮੈਥੋਡਿਸਟ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰੀਆਂ ਹਾਸਲ ਕੀਤਾ।
ਇਸੇ ਤਰ੍ਹਾਂ ਭਾਸ਼ਣ ਮੁਕਾਬਲਿਆਂ ਦੇ ਜੇਤੂਆਂ *ਚ ਪਹਿਲੇ ਸਥਾਨ *ਤੇ ਜਸਮੀਤ ਕੌਰ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ, ਦੂਜੇ ਸਥਾਨ *ਤੇ ਗੁਰਨਿਹਮਤ ਕੌਰ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਅਤੇ ਤੀਜੇ ਸਥਾਨ *ਤੇ ਪਲਵਿੰਦਰ ਕੌਰ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਦੇ ਵਿਦਿਆਰਥੀ ਰਹੇ।ਪੋਸਟਰ ਮੇਕਿੰਗ ਮੁਕਾਬਲਿਆਂ *ਚ ਪਹਿਲੇ ਸਥਾਨ *ਤੇ ਖ਼ਾਲਸਾ ਕਾਲਜ ਅੰਮ੍ਰਿਤਸਰ ਤੋਂ ਕੀਰਤੀ, ਦੂਜੇ ਸਥਾਨ *ਤੇ ਐਸ. ਬੀ. ਐਸ. ਇੰਸਟੀਚਿਊਟ ਆਫ਼ ਨਰਸਿੰਗ, ਸੋਹੀਆਂ ਕਲਾਂ ਤੋਂ ਹਰਪ੍ਰੀਤ ਕੌਰ ਅਤੇ ਤੀਜੇ ਸਥਾਨ *ਤੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਤੋਂ ਗੁਰਪ੍ਰੀਤ ਕੌਰ ਜੇਤੂ ਰਹੇ।ਜਦਕਿ ਸੁੰਦਰ ਲਿਖਾਈ *ਚ ਪਹਿਲਾ ਸਥਾਨ, ਸਾਹਿਲਪ੍ਰੀਤ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਦੂਜਾ ਸਥਾਨ, ਕਵਲਪ੍ਰੀਤ ਕੌਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਤੀਜਾ ਸਥਾਨ, ਰਾਜਪ੍ਰੀਤ ਕੌਰ, ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ, ਦਸਤਾਰ ਸਜਾਉਣ *ਚ ਪਹਿਲਾ ਸਥਾਨ ਤਜਿੰਦਰ ਸਿੰਘ ਰਾਇਲ ਇੰਸਟੀਚਿਊਟ ਆਫ਼ ਨਰਸਿੰਗ, ਜੈਤੋ ਸਰਜਾ ਅਤੇ ਮਾਇਆਦੀਪ ਕੌਰ ਖਾਲਸਾ ਕਾਲਜ ਫਾਰ ਵੂਮੈਨ, ਦੂਜਾ ਸਥਾਨ ਮਹਿਤਾਬ ਸਿੰਘ ਖਾਲਸਾ ਕਾਲਜ ਅਤੇ ਮਹਿਕਪ੍ਰੀਤ ਕੌਰ ਸਰਕਾਰੀ ਨਰਸਿੰਗ ਕਾਲਜ ਅਤੇ ਤੀਜਾ ਸਥਾਨ ਗੁਰਪ੍ਰੀਤ ਸਿੰਘ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਅਤੇ ਅਮਨਦੀਪ ਕੌਰ ਸਰਕਾਰੀ ਨਰਸਿੰਗ ਕਾਲਜ ਅੰਮ੍ਰਿਤਸਰ ਨੇ ਹਾਸਲ ਕੀਤਾ। ਇਸ ਮੌਕੇ ਜੇਤੂ ਆਏ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਅਤੇ ਕਾਲਜ ਪ੍ਰੋ: ਰਵਿੰਦਰ ਕੌਰ ਨੂੰ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਟੱਡੀ ਸਰਕਲ ਦੇ ਚੇਅਰਮੈਨ ਸ. ਬਲਜੀਤ ਸਿੰਘ, ਫਰੀਦਕੋਟ—ਸ੍ਰੀ ਮੁਕਤਸਰ ਸਾਹਿਬ— ਬਠਿੰਡਾ ਜ਼ੋਨ ਦੇ ਜ਼ੋਨਲ ਸਕੱਤਰ ਸ. ਨਵਨੀਤ ਸਿੰਘ, ਸ. ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News