Total views : 5508481
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਤਿੰਨ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੈਕਾਂ, ਜ਼ਿਲ੍ਹਾ ਤਰਨਤਾਰਨ ਦੇ ਵਿਕਾਸ ਲਈ ਮਿਲੀ ਸਰਕਾਰੀ ਗਰਾਂਟ ਦੀ ਦੁਰਵਰਤੋਂ ਕਰਨ ਲਈ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਪੰਚਾਇਤ ਮੈਂਬਰਾਂ ਖਿਲਾਫ ਇਹ ਕੇਸ ਪਿੰਡ ਬੈਕਾਂ ਦੇ ਵਸਨੀਕ ਸ਼ੁਬੇਗ ਸਿੰਘ ਵੱਲੋਂ ਬਿਊਰੋ ਨੂੰ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਉਕਤ ਦੋਸ਼ੀਆਂ ਨੇ ਪਿੰਡ ਬੈਕਾਂ ਦੇ ਪੰਚਾਇਤ ਮੈਂਬਰਾਂ ਵਜੋਂ ਆਪਣੇ ਕਾਰਜ ਕਾਲ ਦੌਰਾਨ ਸਰਕਾਰੀ ਫੰਡਾਂ ਚੋਂ 1,66,95,153 ਰੁਪਏ ਦਾ ਗਬਨ ਕੀਤਾ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੰਜਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ