





Total views : 5949074







Total views : 5949074ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਖਾਲੜਾ/ਨੀਟੂ ਖਾਲੜਾ
ਪੁਲਿਸ ਜ਼ਿਲ੍ਹਾ ਤਰਨਤਾਰਨ ਦੇ ਥਾਣਾ ਖਾਲੜਾ ਦੇ ਐਸ.ਐਚ.ਓ ਸ਼੍ਰੀ ਵਿਨੋਦ ਸ਼ਰਮਾ ਵਲੋਂ ਪੁਲਿਸ ਵਿਭਾਗ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੇ ਬਦਲੇ ਉਨ੍ਹਾਂ ਨੂੰ ਤਰੱਕੀ ਦਿੰਦੇ ਹੋਏ ਵਿਭਾਗ ਵੱਲੋਂ ਸਬ-ਇੰਸਪੈਕਟਰ ਤੋਂ ਇੰਸਪੈਕਟਰ ਪਦਉੱਨਤ ਕੀਤਾ ਗਿਆ ਹੈ।
ਉਨ੍ਹਾਂ ਨੂੰ ਮਿਲੀ ਇਸ ਤਰੱਕੀ ‘ਤੇ ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ ਸ਼੍ਰੀ ਅਸ਼ਵਨੀ ਕਪੂਰ,ਐਸ.ਪੀ(ਡੀ) ਅਜੇਰਾਜ ਸਿੰਘ ਅਤੇ ਡੀਐਸਪੀ ਭਿੱਖੀਵਿੰਡ ਸ.ਪ੍ਰੀਤਇੰਦਰ ਸਿੰਘ ਵਲੋਂ ਉਨ੍ਹਾਂ ਦੇ ਮੋਢਿਆਂ ‘ਤੇ ਇੰਸਪੈਕਟਰ ਬਣਨ ਦੇ ਸਟਾਰ ਲਗਾਏ ਗਏ ਅਤੇ ਮੁਬਾਰਕਬਾਦ ਦਿੱਤੀ ਗਈ।ਇਸ ਮੌਕੇ ਗੱਲਬਾਤ ਕਰਦਿਆਂ ਪਦ-ਉੱਨਤ ਹੋਏ ਇੰਸਪੈਕਟਰ ਵਿਨੋਦ ਸ਼ਰਮਾ ਨੇ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪਹਿਲਾਂ ਦੀ ਤਰ੍ਹਾਂ ਹੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ ਉਹ ਇਲਾਕੇ ਵਿੱਚ ਅਮਨ-ਸ਼ਾਂਤੀ ਨੂੰ ਬਹਾਲ ਰੱਖਣ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦੇਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ