Total views : 5509208
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬੀ.ਐਨ.ਈ ਬਿਊਰੋ / ਅਮਰੀਕਾ ਵਿਚ ਦਸੂਹਾ ਦੇ ਇੱਕੋ ਪਿੰਡ ਦੇ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਹ ਦੋਵੇਂ ਨੌਜਵਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਦੇ ਪਿੰਡ ਤੁਰਕਾਣਾ ਦੇ ਰਹਿਣ ਵਾਲੇ ਸਨ ਅਤੇ ਦੋ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਏ ਸਨ।
ਇਹ ਦੋਵੇਂ ਨੌਜਵਾਨ ਅਮਰੀਕਾ ਵਿੱਚ ਇਕੱਠੇ ਟ੍ਰੇਲਰ ਚਲਾ ਕੇ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਜਾ ਰਹੇ ਸਨ। ਜਦੋਂ ਉਹ ਹਾਈਵੇਅ ਨੰਬਰ 144 ‘ਤੇ ਪਹੁੰਚੇ ਤਾਂ ਗਲਤ ਸਾਈਡ ਤੋਂ ਆ ਰਹੇ ਟਰਾਲੇ ਨਾਲ ਇਨ੍ਹਾਂ ਦਾ ਐਕਸੀਡੈਂਟ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਰੀਬ ਛੇ ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਸਕਿਆ ਅਤੇ ਇਹ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ! ਇਹ ਦੋਵੇਂ ਨੌਜਵਾਨ ਇੱਕੋ ਪਿੰਡ ਦੇ ਰਹਿਣ ਵਾਲੇ ਸਨ।
ਦੋਵੇ ਨੌਜਵਾਨ ਸਨ ਮਾਪਿਆ ਦੇ ਇਕਲੌਤੇ ਪੁੱਤਰ
ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ 23 ਸਾਲਾਂ ਸੁਖਜਿੰਦਰ ਸਿੰਘ ਪੁੱਤਰ ਸਰੂਪ ਸਿੰਘ ਵਜੋਂ ਹੋਈ ਹੈ। ਇਹ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸੁਖਜਿੰਦਰ ਸਿੰਘ ਦੇ ਪਿਤਾ ਕਿਸਾਨ ਹਨ, ਜਦਕਿ ਦੂਜੇ ਨੌਜਵਾਨ ਦੀ ਪਛਾਣ ਸਿਮਰਨਜੀਤ ਸਿੰਘ ਪੁੱਤਰ ਰਵਿੰਦਰ ਸਿੰਘ ਉਮਰ 23 ਸਾਲ ਹੈ ਜੋਕਿ ਦੋ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਸਿਮਰਨਜੀਤ ਸਿੰਘ ਦੇ ਪਿਤਾ ਵੀ ਕਿਸਾਨ ਹਨ।ਪਰਿਵਾਰਕ ਮੈਂਬਰਾਂ ਮੁਤਾਬਕ ਬੀਤੀ ਰਾਤ ਉਨ੍ਹਾਂ ਨੂੰ ਫੋਨ ਆਇਆ ਕਿ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਹਾਦਸੇ ਵਿੱਚ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਹੁਣ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਪੁੱਤਰਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਮ੍ਰਿਤਕਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪੁੱਤਰਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਨਾਲ ਕਰ ਸਕਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ