Total views : 5509522
Total views : 5509522
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਭਾਰਤੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 11 ਤੋਂ 14 ਮਾਰਚ ਤੱਕ ਪੱਛਮੀ ਹਿਮਾਲਿਆ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋਵੇਗੀ। ਮੌਸਮ ਵਿਭਾਗ ਨੇ 12 ਤੋਂ 14 ਮਾਰਚ ਤੱਕ ਆਸਪਾਸ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਵੀ ਕੀਤੀ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ ਵਿਚ 11 ਮਾਰਚ ਨੂੰ 7 ਜ਼ਿਲ੍ਹਿਆਂ ਲਈ ਤੇ 13 ਮਾਰਚ ਨੂੰ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਬਾਰਸ਼ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਸਥਿਤੀ ਪੈਦਾ ਹੋਵੇਗੀ। ਹਾਲਾਂਕਿ ਅੱਜ ਰਾਤ ਤੋਂ ਬਾਅਦ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ ਤੇ ਅਗਲੇ ਤਿੰਨ ਦਿਨ ਬਾਰਸ਼ ਦੇ ਆਸਾਰ ਰਹਿਣਗੇ।
ਮੌਸਮ ਵਿਭਾਗ ਨੇ 11 ਮਾਰਚ ਨੂੰ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 13 ਮਾਰਚ ਨੂੰ 23 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸਾ, ਬਰਨਾਲਾ, ਮੁਕਤਸਰ ਤੇ ਮੋਗਾ ਵਿੱਚ ਤੇਜ਼ ਹਵਾਵਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ