Total views : 5509522
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ. ਸੀ. ਏ. ਸਮੈਸਟਰ ਪੰਜਵਾਂ ਦੇ ਐਲਾਨੇ ਗਏ ਪ੍ਰੀਖਿਆ ਦੇ ਨਤੀਜੇ ’ਚ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ। ਕਾਲਜ ਵਿਦਿਆਰਥਣ ਪ੍ਰਭਪ੍ਰੀਤ ਕੌਰ ਨੇ 400 ’ਚੋਂ 329 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ’ਚ ਤੀਜਾ ਸਥਾਨ ਹਾਸਲ ਕੀਤਾ ਹੈ।
ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪਿ੍ਰੰਸੀਪਲ ਸ: ਨਾਨਕ ਸਿੰਘ ਅਤੇ ਉਨ੍ਹਾਂ ਦੇ ਸਟਾਫ਼ ਨੂੰ ਉਕਤ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਪ੍ਰਿੰ: ਨਾਨਕ ਸਿੰਘ ਦੀ ਅਗਵਾਈ ਹੇਠ ਕਾਲਜ ਸਫਲਤਾ ਦੀਆਂ ਨਵੀਆਂ ਇਬਾਰਤਾਂ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਗਵਰਨਿੰਗ ਕੌਂਸਲ ਵਿਦਿਆਰਥੀਆਂ ਨੂੰ ਸਮੇਂ ਅਤੇ ਜਰੂਰਤ ਮੁਤਾਬਕ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
ਇਸ ਮੌਕੇ ਪ੍ਰਿੰ: ਸ. ਨਾਨਕ ਸਿੰਘ ਨੇ ਕੌਂਸਲ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਖ਼ਾਸਕਰ ਸ: ਛੀਨਾ ਵਲੋਂ ਸਮੇਂ ਸਮੇਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਧੰਨਵਾਦ ਕਰਦਿਆਂ ਪ੍ਰੀਖਿਆ ’ਚ ਸ਼ਾਨਦਾਰ ਅੰਕ ਹਾਸਲ ਕਰਨ ਵਾਲੀ ਵਿਦਿਆਰਥਣ ਨੂੰ ਮੁਬਾਰਕਬਾਦ ਦਿੱਤੀ। ਪ੍ਰਿੰ: ਸ: ਨਾਨਕ ਸਿੰਘ ਨੇ ਵਿਦਿਆਰਥਣ ਦੀ ਇਸ ਉਪਲਬੱਧੀ ’ਤੇ ਵਿਭਾਗ ਮੁੱਖੀ ਜਗਦੀਪ ਕੌਰ ਅਤੇ ਪ੍ਰੋ: ਸਾਰਿਕਾ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਨੂੰ ਸਲਾਹਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ