ਅੰਮ੍ਰਿਤਸਰ ‘ਚ 20 ਕਰੋੜ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫਤਾਰ!ਢਾਈ ਲੱਖ ਦੀ ਨਕਦੀ ਤੇ ਆਈ-20 ਕਾਰ ਵੀ ਹੋਈ ਬਰਾਮਦ

4677021
Total views : 5509525

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ 

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹੁਸ਼ਿਆਰਪੁਰ ਤੋਂ ਅੰਮ੍ਰਿਤਸਰ ਆ ਕੇ ਨਸ਼ੇ ਦੀ ਤਸਕਰੀ ਕਰਨ ਵਾਲੇ ਇਕ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਕੋਲੋਂ ਸਾਢੇ ਤਿੰਨ ਕਿੱਲੋ ਤੋਂ ਵੱਧ ਹੈਰੋਇਨ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਪੈਂਦੇ ਥਾਣਾ ਘਰਿੰਡਾ  ਦੀ ਪੁਲਿਸ ਟੀਮ ਖਾਸਾ ਬੱਸ ਅੱਡੇ ’ਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਪੁਲਿਸ ਵਲੋਂ ਗ੍ਰਿਫਤਾਰ ਕੀਤੇ ਤਸਕਰ ਦੀ ਪਛਾਣ ਬਲਜੀਤ ਸਿੰਘ ਵਜੋਂ ਕੀਤੀ ਗਈ ਹੈ। ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਪਿਛਲੇ ਕਾਫੀ ਸਮੇਂ ਤੋਂ ਹੈਰੋਇਨ ਦੀ ਤਸਕਰੀ ਦਾ ਧੰਦਾ ਕਰ ਰਿਹਾ ਸੀ। ਪੁੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਹੋਰ ਕਈ ਵੱਡੇ ਖੁਲਾਸੇ ਹੋਣਗੇ।ਪ੍ਰਾਪਤ ਜਾਣਕਾਰੀ ਅਨੁਸਾਰ

ਸੁਖਵਿੰਦਰ ਸਿੰਘ ਥਾਪਰ ਨੂੰ ਸੂਚਨਾ ਮਿਲੀ ਸੀ ਕਿ ਤਸਕਰ ਹੈਰੋਇਨ ਦੀ ਖੇਪ ਲੈ ਕਿ ਜਾ ਰਿਹਾ ਹੈ ਜੇ ਇਸ ਤੇ ਕਾਰਵਾਈ ਕੀਤੀ ਜਾਵੇ ਤਾਂ ਇਸ ਕੋਲੋਂ ਵੱਡੀ ਮਾਤਰਾ ਵਿਚ ਹੈਰੋਇਨ ਦੀ ਖੇਪ ਬਰਾਮਦ ਕੀਤੀ ਜਾ ਸਕਦੀ ਹੈ। ਮਿਲੀ ਸੂਚਨਾ ਦੇ ਅਧਾਰ ’ਤੇ ਥਾਣਾ ਘਰਿੰਡਾ ਮੁਖੀ ਆਈਪੀਐਸ ਵਨੀਲਾ ਨੇ ਅੱਡਾ ਖਾਸਾ ਵਿਖੇ ਪੁਲਿਸ ਪਾਰਟੀ ਸਮੇਂ ਨਾਕਾਬੰਦੀ ਕਰਦਿਆਂ ਵਾਹਨਾਂ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ ਜਿਸ ਦੌਰਾਨ ਉਨ੍ਹਾਂ ਨੇ ਕਾਰ ਨੂੰ ਰੋਕਿਆ ਗਿਆ। ਪੁਲਿਸ ਨੇ ਦੱਸਿਆ ਕਿ ਕਾਰ ਵਿਚ ਸਵਾਰ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 2 ਕਿੱਲੋ 292 ਗ੍ਰਾਮ ਹੈਰੋਇਨ ਅਤੇ 2 ਲੱਖ 50 ਹਜ਼ਾਰ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਿਸ ਥਾਣਾ ਘਰਿੰਡਾ ਨੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਖੰਘਾਲਿਆ ਜਾ ਰਿਹਾ ਹੈ ਕਿ ਫੜੇ ਗਏ ਤਸਕਰ ਦਾ ਨੈਟਵਰਕ ਕਿਥੋਂ ਤੱਕ ਫੈਲਿਆ ਹੈ ਤੋਂ ਕਦੋਂ ਦਾ ਇਹ ਹੈਰੋਇਨ ਦੀ ਤਸਕਰੀ ਕਰ ਰਿਹਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News