Total views : 5509763
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜਿਲਾ ਰੂਪਨਗਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਛੋਟੀ ਝੱਖੀਆਂ ਨਿਵਾਸੀ ਸੋਹਣ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਜ਼ਮੀਨ ਦੇ ਵਿਰਾਸਤੀ ਇੰਤਕਾਲ ਬਦਲੇ ਪਹਿਲਾਂ ਹੀ ਪਟਵਾਰੀ ਲੈ ਚੁੱਕਾ ਸੀ 14,000 ਰੁਪਏ ਰਿਸ਼ਵਤ
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਵਿਰਾਸਤ ਇੰਤਕਾਲ’ ਦਰਜ ਕਰਨ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਵੀ ਵੱਖ-ਵੱਖ ਮੌਕਿਆਂ ’ਤੇ ਉਸ ਕੋਲ਼ੋਂ 14,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 5,000 ਰੁਪਏ ਦੀ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਤਹਿਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਉਪਰੋਕਤ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ