Total views : 5510080
Total views : 5510080
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਵਿਜੀਲੈਂਸ ਬਿਊਰੋ ਪੰਜਾਬ ਨੇ ਭ੍ਰਿਸ਼ਟਾਚਾਰ ਦੇ ਕੇਸ ‘ਚ ਕਾਰਵਾਈ ਕਰਦੇ ਹੋਏ ਬੀਤੇ ਦਿਨ ਜ਼ਿਲ੍ਹਾ ਖਜ਼ਾਨਾ ਦਫ਼ਤਰ ਅੰਮ੍ਰਿਤਸਰ ‘ਚ ਤਾਇਨਾਤ ਮਹਿਲਾ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ ਗ੍ਰਿਫ਼ਤਾਰ ਕੀਤਾ ਸੀ। ਵਿੱਤ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨ੍ਹਾ ਵੱਲੋਂ ਅੱਜ ਉਸ ਦੀ ਮੁਅੱਤਲੀ ਦੇ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਤਾਜ਼ਾ ਹੁਕਮਾਂ ਅਨੁਸਾਰ ਸੁਭਦੇਸ਼ ਕੌਰ ਦਾ ਮੁਅੱਤਲੀ ਸਮੇਂ ਦੌਰਾਨ ਹੈੱਡਕੁਆਰਟਰ ਜ਼ਿਲ੍ਹਾ ਖਜ਼ਾਨਾ ਅਫ਼ਸਰ ਤਰਨਤਾਰਨ ਫਿਕਸ ਕੀਤਾ ਗਿਆ ਹੈ। ਮੁਅੱਤਲੀ ਦੌਰਾਨ ਉਸ ਨੂੰ ਪੰਜਾਬ ਸਿਵਲ ਸੇਵਾਵਾਂ, ਜਿਲਦ-1 ਭਾਗ-1 ਦੇ ਨਿਯਮ 7.2 ‘ਚ ਦਰਸਾਏ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ