ਆਟੋ ਡਰਾਈਵਰਾਂ ਦੇ ਲਾਇਸੰਸਾਂ ਸਬੰਧੀ 15 ਅਤੇ 16 ਮਾਰਚ ਨੂੰ ਲੱਗੇਗਾ ਵਿਸ਼ੇਸ਼ ਕੈਂਪ – ਅਰਸ਼ਦੀਪ ਸਿੰਘ

4677296
Total views : 5510080

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਅੰਮ੍ਰਿਤਸਰ ਸ਼ਹਿਰ ਦੇ ਟ੍ਰੈਫਿਕ ਪ੍ਰਬੰਧ ਨੂੰ ਸੁਚਾਰੂ ਰੂਪ ਦੇਣ ਲਈ ਜਿਲ੍ਹਾ ਪ੍ਰਸਾਸ਼ਨ ਵਲੋਂ ਸਾਰੇ ਆਟੋਰ ਡਰਾਈਵਰਾਂ ਦੇ ਡਰਾਈਵਿੰਗ ਲਾਇਸੰਸ ਬਣਾਉਣ ਦਾ ਕੰਮ ਵੱਡੇ ਪੱਧਰ ਤੇ ਸ਼ੁਰੂ ਕੀਤਾ ਗਿਆ ਹੈ। ਇਸ ਲਈ ਸੈਕਟਰੀ ਆਰ.ਟੀ.ਏ. ਸ: ਅਰਸ਼ਦੀਪ ਸਿੰਘ ਵਲੋਂ ਆਟੋ ਡਰਾਈਵਰਾਂ ਦੇ ਲਾਇਸੰਸ ਬਣਾਉਣ ਲਈ 15 ਅਤੇ 16 ਮਾਰਚ ਨੂੰ ਵਿਸ਼ੇਸ਼ ਕੈਂਪ ਬੱਸ ਅੱਡਾ ਅੰਮ੍ਰਿਤਸਰ ਵਿਖੇ ਲਗਾਏ ਜਾ ਰਹੇ ਹਨ। ਜਿੱਥੇ ਮੌਕੇ `ਤੇ ਡਰਾਈਵਿੰਗ ਲਾਇਸੰਸ ਅਪਲਾਈ ਕੀਤੇ ਜਾ ਸਕਣਗੇ।

ਇਸ ਬਾਰੇ ਜਾਣਕਾਰੀ ਦਿੰਦੇ ਸ: ਅਰਸ਼ਦੀਪ ਸਿੰਘ ਨੇ ਦੱਸਿਆ ਕਿ ਸਾਡੀ ਕੋਸਿ਼ਸ਼ ਹੈ ਕਿ ਬਿਨਾਂ ਕਿਸੇ ਖਜ਼ਲ ਖੁਆਰੀ ਦੇ ਲੋੜਵੰਦ ਅਤੇ ਯੋਗ ਵਿਅਕਤੀਆਂ ਦੇ ਡਰਾਈਵਿੰਗ ਲਾਇਸੰਸ ਬਣਾਏ ਜਾਣ। ਇਸ ਲਈ ਅਸੀਂ ਆਟੋ ਡਰਾਈਵਰਾਂ ਦੇ ਲਾਇਸੰਸ ਬਣਾਉਣ ਲਈ ਉਨਾਂ ਦੇ ਕੋਲ ਭਾਵ ਬੱਸ ਸਟੈਂਡ ਅੰਮ੍ਰਿਤਸਰ ਵਿਖੇ ਬੈਠ ਕੇ ਇਹ ਕੰਮ ਕਰਨ ਜਾ ਰਹੇ ਹਾਂ। ਉਨਾਂ ਨੇ ਸਾਰੇ ਆਟੋ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਜੋ ਵੀ ਵਿਅਕਤੀ ਡਰਾਈਵਿੰਗ ਲਾਇਸੰਸ ਬਣਾਉਣਾ ਚਾਹੁੰਦਾ ਹੈ, ਉਹ ਆਪਣੇ ਦਸਤਾਵੇਜ ਲੈ ਕੇ 11 ਵਜੇ ਬੱਸ ਅੱਡਾ ਵਿਖੇ ਬੈਠੀ ਟੀਮ ਨੂੰ ਮਿਲ ਸਕਦਾ ਹੈ, ਜਿਥੇ ਮੌਕੇ `ਤੇ ਲਾਇਸੰਸ ਅਪਲਾਈ ਹੋਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News