Total views : 5510080
Total views : 5510080
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਆਮ ਆਦਮੀ ਪਾਰਟੀ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿੱਚ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ।
ਇਸਦੇ ਨਾਲ ਹੀ ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਨੂੰ ਕਰਮਜੀਤ ਅਨਮੋਲ ਨੂੰ ਫਰੀਦਕੋਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸਦੇ ਨਾਲ ਹੀ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਡਾ. ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।