ਡਾ. ਖੁਸ਼ਵਿੰਦਰ ਕੁਮਾਰ ਨੇ ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ. ਟੀ. ਰੋਡ ਵਿਖੇ ਬਤੌਰ ਪ੍ਰਿੰਸੀਪਲ ਸੰਭਾਲਿਆ ਕਾਰਜਭਾਰ

4677665
Total views : 5510755

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਉੱਘੇ ਅਕਾਦਮਿਕ ਅਤੇ ਵਿਦਵਾਨ ਡਾ. ਖੁਸ਼ਵਿੰਦਰ ਕੁਮਾਰ ਨੂੰ ਖਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਦੇ ਬਤੌਰ ਨਵੇਂ ਪ੍ਰਿੰਸੀਪਲ ਵਜੋਂ ਅਹੁੱਦਾ ਸੌਂਪਿਆ ਗਿਆ। ਡਾ. ਕੁਮਾਰ ਨੂੰ ਡੀ. ਪੀ. ਆਈ., ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨੁਮਾਇੰਦਿਆਂ ਅਤੇ ਵਿਸ਼ਾ ਮਾਹਿਰਾਂ ਦੁਆਰਾ ਸਖ਼ਤ ਇੰਟਰਵਿਊ ਪ੍ਰੀਕ੍ਰਿਆ ਦੇ ਬਾਅਦ ਉਕਤ ਅਹੱੁਦੇ ਲਈ ਚੁਣਿਆ ਗਿਆ।

ਇਸ ਚੋਣ ਪ੍ਰੀਕ੍ਰਿਆ ਤੋਂ ਲੰਘਣ ਦੇ ਬਾਅਦ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ, ਸ: ਗੁਨਬੀਰ ਸਿੰਘ ਅਤੇ ਹੋਰ ਅਹੁਦੇਦਾਰਾਂ ਦੀ ਮੌਜ਼ੂਦਗੀ ’ਚ ਡਾ. ਕੁਮਾਰ ਨੂੰ ਕਾਲਜ ਦੇ ਪ੍ਰਿੰਸੀਪਲ ਦੇ ਅਹੁੱਦੇ ’ਤੇ ਬਿਰਾਜਮਾਨ ਕਰਵਾਇਆ ਗਿਆ। ਇਸ ਮੌਕੇ ਸ: ਛੀਨਾ ਨੇ ਕੌਂਸਲ ਅਧਿਕਾਰੀਆਂ ਨੇ ਮੌਜ਼ੂਦਗੀ ’ਚ ਕਿਹਾ ਡਾ. ਖੁਸ਼ਵਿੰਦਰ ਕੋਲ ਪੀ. ਐੱਚ. ਡੀ. ਅਤੇ ਸਿੱਖਿਆ ’ਚ ਮਾਸਟਰ ਹੋਣ ਦਾ 30 ਸਾਲਾਂ ਤੋਂ ਵਧੇਰੇ ਦਾ ਤਜਰਬਾ ਹੈ, ਜਿਨ੍ਹਾਂ ਦੁਆਰਾ ਪੰਜਾਬ ਦੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਵਜੋਂ ਸੇਵਾ ਨਿਭਾਈ ਗਈ ਹੈ। ਉਨ੍ਹਾਂ ਨੂੰ 500 ਤੋਂ ਵੱਧ ਪ੍ਰਕਾਸ਼ਨਾਂ ਅਤੇ ਖੋਜ ਪੱਤਰਾਂ ਦਾ ਵੀ ਮਾਣ ਹਾਸਲ ਹੈ।

ਇਸ ਮੌਕੇ ਡਾ. ਕੁਮਾਰ ਨੇ ਅਹੁੱਦੇ ’ਤੇ ਬਿਰਾਜਮਾਨ ਹੋਣ ਉਪਰੰਤ ਕਾਲਜ ਦੀ ਸੇਵਾ ਲਈ ਭਰੋਸਾ ਜਤਾਉਂਦਿਆਂ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਸ: ਛੀਨਾ ਸਮੇਤ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਯਕੀਨ ਦਿਵਾਇਆ। ਇਸ ਮੌਕੇ ਕਾਲਜ ਦੇ ਸਾਬਕਾ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਜੋ ਕਿ ਸਭ ਤੋਂ ਸੀਨੀਅਰ ਫੈਕਲਟੀ ਹਨ, ਨੇ ਵੀ ਕੈਂਪਸ ’ਚ ਨਵੇਂ ਪ੍ਰਿੰਸੀਪਲ ਦਾ ਸਵਾਗਤ ਕੀਤਾ।
 ਇਸ ਮੌਕੇ ਸ: ਛੀਨਾ ਨੇ ਡਾ. ਖੁਸ਼ਵਿੰਦਰ ’ਤੇ ਆਸਾਂ ਜਾਹਿਰ ਕਰਦਿਆਂ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਕੋਲ ਅਧਿਆਪਨ ਅਤੇ ਪ੍ਰਸ਼ਾਸਨ ਦਾ ਕਾਫ਼ੀ ਤਜ਼ਰਬਾ ਹੈ। ਉਨ੍ਹਾਂ ਕਿਹਾ ਕਿ ਡਾ. ਕੁਮਾਰ ਦਾ ਸਿੱਖਿਆ ਦੇ ਖੇਤਰ ’ਚ ਚੋਟੀ ਦਾ ਨਾਮ ਹੈ ਅਤੇ ਪ੍ਰਸਿੱਧ ਵਿਦਵਾਨ ਹਨ। ਉਨ੍ਹਾਂ ਉਮੀਦ ਜਤਾਉਂਦਿਆਂ ਕਿਹਾ ਕਿ ਉਹ ਸੰਸਥਾ ਦੀ ਤਰੱਕੀ ਅਤੇ ਵਿਸਥਾਰ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕਾਰਜ ਕਰਨਗੇ ਅਤੇ ਕਾਲਜ ਲਈ ਨਵੇਂ-ਨਵੇਂ ਅਕਾਦਮਿਕ ਕੀਰਤੀਮਾਨ ਸਥਾਪਿਤ ਕਰਨਗੇ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਅਜਮੇਰ ਸਿੰਘ ਹੇਰ, ਸ: ਪਰਮਜੀਤ ਸਿੰਘ ਬੱਲ, ਸ: ਰਾਜਬੀਰ ਸਿੰਘ, ਸ: ਸੰਤੋਖ ਸਿੰਘ ਸੇਠੀ, ਸ: ਗੁਰਪ੍ਰੀਤ ਸਿੰਘ ਗਿੱਲ ਤੋਂ ਇਲਾਵਾ ਕਾਲਜ ਸਟਾਫ਼ ਹਾਜ਼ਰ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News