ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ

4677735
Total views : 5510994

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ। ਨਾਮਜ਼ਦਗੀਆਂ ਲਈ ਅੰਤਿਮ ਮਿਤੀ 14 ਮਈ, 2024 (ਮੰਗਲਵਾਰ) ਨਿਰਧਾਰਤ ਕੀਤੀ ਗਈ ਹੈ ਜਦਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ, ਜਦਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ।

Share this News