Total views : 5511041
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਖਿਆ ਕਿ ਜੇਕਰ ਸਰਕਟ ਹਾਊਸ ਦੀ ਸਰਕਾਰੀ ਜ਼ਮੀਨ ਨੂੰ ਸਿਆਸੀ ਮਾਫੀਆ ਦੇ ਗਲਬੇ ਵਿੱਚੋਂ ਮੁਕਤ ਨਾ ਕਰਾਇਆ ਗਿਆ ਤਾਂ ਉਹ ਇਸ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨਗੇ। ਇੱਥੇ ਪੱਤਰਕਾਰ ਸੰਮੇਲਨ ਦੌਰਾਨ ਵਿਧਾਇਕ ਨੇ ਆਖਿਆ ਕਿ ਉਹ ਇਹ ਮਾਮਲਾ ਪਹਿਲਾਂ ਵੀ ਵਿਧਾਨ ਸਭਾ ਵਿੱਚ, ਮੁੱਖ ਮੰਤਰੀ ਕੋਲ, ਸਬੰਧਤ ਮੰਤਰੀ ਤੇ ਮੀਡੀਆ ਰਾਹੀਂ ਉਠਾ ਚੁੱਕੇ ਹਨ ਪਰ ਇਸ ਮਾਮਲੇ ਵਿੱਚ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੇਲੇ ਸਰਕਟ ਹਾਊਸ ਦੀ ਜ਼ਮੀਨ ਲੀਜ਼ ’ਤੇ ਦਿੱਤੀ ਗਈ ਸੀ ਜਿੱਥੇ ਇੱਕ ਹੋਟਲ ਉਸਾਰਿਆ ਗਿਆ ਹੈ। ਦੱਸਣਯੋਗ ਹੈ ਕਿ ਵਿਧਾਇਕ ਵੱਲੋਂ ਜਿਸ ਸਿਆਸੀ ਪਰਿਵਾਰ ਦਾ ਜ਼ਿਕਰ ਕੀਤਾ ਗਿਆ ਉਸ ਖ਼ਿਲਾਫ਼ ਵਿਜੀਲੈਂਸ ਵੱਲੋਂ ਸਰੋਤਾਂ ਤੋਂ ਵਧੇਰੇ ਜਾਇਦਾਦ ਬਣਾਉਣ ਦਾ ਕੇਸ ਵੀ ਦਰਜ ਕੀਤਾ ਹੋਇਆ ਹੈ। ਉਨ੍ਹਾਂ ਕਿਹਾ0 ਕਿ ਹੋਟਲ ਦੀ ਇਸ ਇਮਾਰਤ ਦਾ ਉਦਘਾਟਨ ਕਰਨ ਵਾਸਤੇ ਜੇਕਰ ਕੋਈ ਮੰਤਰੀ ਆਉਂਦਾ ਹੈ ਤਾਂ ਉਸ ਦਾ ਵੀ ਲੋਕਾਂ ਵੱਲੋਂ ਵਿਰੋਧ ਕੀਤਾ ਜਾਵੇਗਾ। ਵਿਧਾਇਕ ਨੇ ਇਤਿਹਾਸਕ ਰਾਮਬਾਗ ਜਿਸ ਨੂੰ ਕੰਪਨੀ ਬਾਗ ਵੀ ਕਿਹਾ ਜਾਂਦਾ ਹੈ, ਵਿਚ ਜ਼ਮੀਨ ਦਾ ਕੁਝ ਹਿੱਸਾ ਪਿਛਲੀ ਸਰਕਾਰ ਵੱਲੋਂ ਪ੍ਰਾਈਵੇਟ ਹੱਥਾਂ ਵਿੱਚ ਦਿੱਤੇ ਜਾਣ ਦਾ ਸਖਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਰਾਮ ਬਾਗ ਦਾ ਪ੍ਰਬੰਧ ਭਾਰਤੀ ਪੁਰਾਤੱਤਵ ਵਿਭਾਗ ਕੋਲ ਹੈ ਪਰ ਇਸ ਦਾ ਕੁਝ ਹਿੱਸਾ ਨਗਰ ਸੁਧਾਰ ਟਰੱਸਟ ਵੱਲੋਂ ਕਥਿਤ ਤੌਰ ’ਤੇ ਨਿੱਜੀ ਹੱਥਾਂ ਵਿੱਚ ਦੇ ਦਿੱਤਾ ਗਿਆ। ਸਰਕਾਰ ਇਸ ਸਰਕਾਰੀ ਸੰਪਤੀ ਨੂੰ ਆਪਣੇ ਹੱਥਾਂ ਵਿੱਚ ਲਵੇ।