ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਵਲੋ ਅਸਲਾਧਾਰੀ ਲਾਇਸੈਂਸ ਧਾਰਕਾਂ ਨੂੰ ਆਪਣੇ ਹਥਿਆਰ 19 ਮਾਰਚ ਤੱਕ ਜਮਾ ਕਰਵਾਉਣ ਦੇ ਆਦੇਸ਼

4677754
Total views : 5511038

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ 

 ਲੋਕ ਸਭਾ ਚੋਣਾ 2024 ਦੇ ਮੱਦੇ ਨਜਰ ਜਿਲੇ੍ਹ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨਪੇਰੇ ਚਾੜ੍ਹਣ ਲਈ ਅਸਲਾ ਧਾਰਕ ਆਪਣੇ ਅਸਲੇ ਨੂੰ ਸਥਾਨਕ ਥਾਣੇ  ਜਾਂ ਲਾਇਸੈਂਸੀ ਡੀਲਰਾਂ ਪਾਸ 19 ਮਾਰਚ2024 ਸ਼ਾਮ 5 ਵਜੇ ਤੱਕ ਜਮਾਂ ਕਰਵਾਉਣ ਤਾਂ ਜੋ ਕਿਸੇ ਤਰ੍ਹਾਂ ਦੀ ਅਣਹੋਣੀ ਘਟਨਾ ਨਾ ਵਾਪਰ ਸਕੇ। 

 ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਸ੍ਰੀ ਘਨਸ਼ਾਮ ਥੋਰੀ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਐਕਟ ਨੰ:02) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ 15 ਮਈ2024 ਤੱਕ ਲਾਗੂ ਰਹੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News