ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ

4677754
Total views : 5511038

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਸਾਇੰਸ ਵਿਭਾਗ ਨੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ। ਜਿਸ ਦਾ ਵਿਸ਼ਾ ਵਿਕਸ਼ਿਤ ਭਾਰਤ ਲਈ ਸਵਦੇਸ਼ੀ ਤਕਨੀਕਾਂ ਦੇ ਦੁਆਲੇ ਸੀ। ਇਸ ਵਿਚ ਕਾਲਜ ਦੇ ਲਗਭਗ 170 ਬੀ.ਐਸ.ਸੀ ਮੈਡੀਕਲ, ਨਾਨਮੈਡੀਕਲ ਅਤੇ ਬਾਇਓਟੈਕਨੋਲਜੀ ਦੀਆਂ ਵਿਦਿਆਰਥਣਾਂ ਨੇ ਚਾਰਟ, ਮਾਡਲ ਅਤੇ ਕੋਲਾਜ ਬਣਾ ਕੇ ਇਸ ਸਮਾਗਮ ਵਿੱਚ ਭਾਗ ਲਿਆ। ਵਿਦਿਆਰਥਣਾਂ ਨੇ ਖੇਡਾਂ ਅਤੇ ਪ੍ਰਯੋਗਾਂ ਰਾਹੀਂ ਵਿਗਿਆਨ ਦੇ ਬੁਨਿਆਦੀ ਸਿਧਾਂਤਾਂ ਦੀ ਵਿਆਖਿਆ ਕੀਤੀ। ਸਮਾਗਮ ਦੌਰਾਨ ਕੁਇਜ਼ ਵੀ ਕਰਵਾਇਆ ਗਿਆ।

ਇਸ ਮੌਕੇ ਪ੍ਰਿੰਸੀਪਲ ਡਾ: ਪੁਸ਼ਪਿੰਦਰ ਵਾਲੀਆ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਗਿਆਨ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਅਹਿਮ ਰੋਲ ਅਦਾ ਕਰ ਸਕਦਾ ਹੈ। ਵਿਿਗਆਨਕ ਖੇਤਰ ਵਿੱਚ ਭਾਰਤ ਨੂੰ ਵਿਸ਼ਵ ਪੱਧਰ ’ਤੇ ਮੋਹਰੀ ਬਣਾਉਣ ਲਈ ਵਿਦਿਆਰਥਣਾਂ  ਵਿੱਚ ਵਿਗਿਆਨਕ ਹੁਨਰ ਨੂੰ ਨਿਖਾਰਣ ਦੀ ਲੋੜ ਹੈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News