ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਗਰੋਹ ਦਾ ਕੀਤਾ ਪਰਦਾਫਾਸ਼

4677772
Total views : 5511115

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਖੰਨਾ /ਬੀ.ਐਨ.ਈ ਬਿਊਰੋ

ਪੰਜਾਬ ਪੁਲਿਸ ਨੂੰ ਉਸ ਸਮੇ ਵੱਡੀ ਕਾਮਯਾਬੀ ਹੱਥ ਲੱਗੀ ਜਦ  ਉੱਤਰ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਲਿਆ ਕੇ ਦਿੱਲੀ ਬੈਠੇ ਸਮੱਗਲਰਾਂ ਰਾਹੀਂ ਪੰਜਾਬ ਵਿੱਚ ਸਪਲਾਈ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕੀਤਾ ਗਿਆ। ਇਸ ਗਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੇ ਕਬਜ਼ੇ ‘ਚੋਂ ਪੁਆਇੰਟ 32 ਬੋਰ ਦੇ 5 ਪਿਸਤੌਲ ਅਤੇ 7 ਜਿੰਦਾ ਕਾਰਤੂਸ ਬਰਾਮਦ ਹੋਏ।

ਮੁਲਜ਼ਮਾਂ ਦੀ ਪਛਾਣ ਸ਼ਿਵਮ ਵਾਸੀ ਬਸੰਤ ਵਿਹਾਰ ਕਲੋਨੀ ਖੈਰ ਰੋਡ ਅਲੀਗੜ੍ਹ (ਉੱਤਰ ਪ੍ਰਦੇਸ਼), ਕਰਨਬੀਰ ਸਿੰਘ ਕਰਨ ਵਾਸੀ ਮੀਰਾ ਕੋਟ ਅੰਮ੍ਰਿਤਸਰ, ਮੋਹਨ ਦੇਵ ਉਰਫ਼ ਮੋਹਨ ਪੰਡਿਤ ਉਰਫ਼ ਛੋਟੂ ਵਾਸੀ ਪਿੱਪਲ ਚੌਕ ਨਵੀਂ ਦਿੱਲੀ, ਬਲਜੀਤ ਸਿੰਘ ਜੀਤਾ ਅਤੇ ਅਕਾਸ਼ਦੀਪ ਸਿੰਘ ਆਕਾਸ਼ ਵਾਸੀ ਸਰਾਏ ਅਮਾਨਤ ਖਾਂ (ਤਰਨਤਾਰਨ) ਵਜੋਂ ਹੋਈ। ਉਨ੍ਹਾਂ ਦੇ ਨੈੱਟਵਰਕ ਨੂੰ ਫਰੋਲਿਆ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਅਹਿਮ ਸੁਰਾਗ ਮਿਲਣ ਦੀ ਉਮੀਦ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News