





Total views : 5841642







Total views : 5841642ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਠੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਇੰਤਕਾਲ ਦਰਜ ਕਰਵਾਉਣ ਲਈ ਮੰਗੇ ਸਨ 10.000 ਰੁਪਏ ਪਰ 6000 ‘ਚ ਤੈਅ ਹੋਇਆ ਸੀ ਸੌਦਾ

ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ’ਵਿਰਾਸਤ ਇੰਤਕਾਲ’ ਦਰਜ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ , ਪਰ ਸੌਦਾ 6,000 ਰੁਪਏ ’ਚ ਤੈਅ ਹੋਇਆ । ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 2,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 4,000 ਰੁਪਏ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।
ਇਸ ਸਬੰਧੀ ਉਕਤ ਮਾਲ ਅਧਿਕਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-