ਦੋ ਰੋਜ਼ਾ ਹੋਲਾ ਮਹੱਲਾ ਵਿਰਾਸਤੀ ਓਲੰਪਿਕ ਖੇਡਾਂ ਅਨੰਦਪੁਰ ਸਾਹਿਬ ‘ਚ 21 ਤੇ 22 ਮਾਰਚ ਨੂੰ – ਡਾ. ਪ੍ਰੀਤੀ ਯਾਦਵ

4677772
Total views : 5511113

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸ੍ਰੀ ਅਨੰਦਪੁਰ ਸਾਹਿਬ /ਬਾਰਡਰ ਨਿਊਜ ਸਰਵਿਸ

ਰੂਪਨਗਰ ਜ਼ਿਲਾ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਸੈਰ ਸਪਾਟਾ ਵਿਭਾਗ ਦੇ ਸਹਿਯੋਗ ਨਾਲ ਪਹਿਲਾ ਦੋ ਰੋਜ਼ਾ ਹੋਲਾ ਮਹੱਲਾ ਵਿਰਾਸਤੀ ਓਲੰਪਿਕਸ ਸ੍ਰੀ ਅਨੰਦਪੁਰ ਸਾਹਿਬ-2024 ਇੱਥੇ ਇਤਿਹਾਸਿਕ ਚਰਨ ਗੰਗਾ ਸਟੇਡੀਅਮ ਵਿਚ 21 ਤੇ 22 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਵਿਰਾਸਤੀ ਖੇਡਾਂ ਵਿੱਚ ਸ਼ਾਮਲ ਹੋਣ ਲਈ ਨੌਜਵਾਨ ਲੜਕੇ/ਲੜਕੀਆਂ ਵਿੱਚ ਭਾਰੀ ਉਤਸ਼ਾਹ ਹੈ।

ਘੋੜ ਦੌੜ, ਗੱਤਕਾ, ਤੀਰ ਅੰਦਾਜੀ, ਟੈਂਟ ਪੈਗਿੰਗ, ਕਵੀਸ਼ਰੀ ਤੇ ਦਸਤਾਰਬੰਦੀ ਮੁਕਾਬਲਿਆਂ ਲਈ ਭਾਰੀ ਉਤਸ਼ਾਹ – ਡਿਪਟੀ ਕਮਿਸ਼ਨਰ

ਇਹ ਜਾਣਕਾਰੀ ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਰੂਪਨਗਰ ਨੇ ਵਿਰਾਸਤੀ ਖੇਡਾਂ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ ਕਰਨ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਮਾਣਮੱਤੀ ਵਿਰਾਸਤ ਤੇ ਸੱਭਿਆਚਾਰ ਦੇ ਪ੍ਰਤੀਕ ਮੁਕਾਬਲੇ ਇਨ੍ਹਾਂ ਦੋ ਦਿਨਾਂ ਦੌਰਾਨ ਕਰਵਾਏ ਜਾਣਗੇ। ਹੋਲਾ ਮਹੱਲਾ ਦੌਰਾਨ ਖਾਲਸੇ ਦੇ ਸ਼ਾਨਾਮੱਤੇ ਇਤਿਹਾਸ ਦਾ ਪ੍ਰਤੀਕ ਢਾਡੀ ਅਤੇ ਕਵੀਸ਼ਰੀ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਨੌਜਵਾਨਾਂ ਲਈ ਦਸਤਾਰ ਬੰਦੀ ਮੁਕਾਬਲੇ ਕਰਵਾਉਣ ਦਾ ਵਿਸੇਸ਼ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ। ਇਸ ਦੋ ਰੋਜ਼ਾ ਓਲੰਪਿਕਸ ਖੇਡਾਂ ਵਿੱਚ ਕਿੱਲਾ ਪੁੱਟਣਾ (ਟੈਂਟ ਪੈਗਿੰਗ), ਗੱਤਕਾ, ਤੀਰ ਅੰਦਾਜ਼ੀ (ਆਰਚਰੀ) ਦੇ ਮੁਕਾਬਲੇ ਕਰਵਾਏ ਜਾਣਗੇ। ਜੇਤੂ ਨੌਜਵਾਨਾਂ/ ਖਿਡਾਰੀਆਂ ਦਾ ਵਿਸੇਸ਼ ਤੌਰ ਉਤੇ ਸਨਮਾਨ ਕੀਤਾ ਜਾਵੇਗਾ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਓਲੰਪਿਕਸ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੇ ਠਹਿਰਣ ਤੇ ਖਾਣ ਪੀਣ ਦੀ ਢੁੱਕਵੀਂ ਵਿਵਸਥਾ ਕੀਤੀ ਗਈ ਹੈ।

ਇਸੇ ਦੌਰਾਨ ਹੋਲਾ ਮਹੱਲਾ ਓਲੰਪਿਕਸ ਖੇਡਾਂ ਲਈ ਬਣਾਈ ਕਮੇਟੀ ਦੇ ਮੈਂਬਰ, ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ, ਸੰਯੁਕਤ ਡਾਇਰੈਕਟਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਦੱਸਿਆ ਕਿ ਇਨ੍ਹਾਂ ਵਿਰਾਸਤੀ ਖੇਡਾਂ ਵਿਚ ਸ਼ਾਮਿਲ ਹੋਣ ਲਈ ਵੱਖ ਵੱਖ ਰਾਜਾਂ ਦੇ ਲਗਭਗ 200 ਤੋਂ ਵੱਧ ਨੌਜਵਾਨ ਲੜਕੇ/ਲੜਕੀਆਂ ਭਾਗ ਲੈਣਗੀਆਂ।

ਸ. ਗਰੇਵਾਲ ਨੇ ਦੱਸਿਆ ਇਹਨਾਂ ਵਿਰਾਸਤੀ ਖੇਡਾਂ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸ਼ਸਤਰ ਕਲਾ ਦੇ ਮੁਕਾਬਲਿਆਂ ਦੌਰਾਨ ਇੱਕ ਦਰਜਨ ਦੇ ਕਰੀਬ ਗੱਤਕਾ ਟੀਮਾਂ ਆਪਣੀ ਜੰਗਜੂ ਕਲਾ ਦੇ ਜੌਹਰ ਦਿਖਾਉਣਗੀਆਂ। ਇਸੇ ਦੌਰਾਨ ਗੱਤਕਾ ਸੋਟੀ-ਫੱਰੀ ਦੇ ਵਿਅਕਤੀਗਤ ਮੁਕਾਬਲੇ ਵੀ ਕਰਵਾਏ ਜਾਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News