Total views : 5511113
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਿਤੀ ਅੱਜ ਐਨ .ਐਸ.ਐਸ ਵਿਭਾਗ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਵਿੱਚ ਉਚੇਰੀ ਸਿੱਖਿਆ ਅਤੇ ਵੱਖ-ਵੱਖ ਸਰਕਾਰੀ ਵਜ਼ੀਫਾ ਸਕੀਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੀ ਆਰੰਭਤਾ ਮੌਕੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪ੍ਰਤੀ ਪ੍ਰੇਰਿਤ ਕਰਨ ਦਾ ਯਤਨ ਕੀਤਾ ਉਹਨਾਂ ਨੇ ਉਚੇਰੀ ਸਿੱਖਿਆ ਹਾਸਿਲ ਕਰਨ ਤੋਂ ਬਾਅਦ ਹੋਣ ਵਾਲੀਆਂ ਪ੍ਰਯੋਗੀ ਪ੍ਰੀਖਿਆਵਾਂ ਬਾਰੇ ਵਿਦਿਆਰਥੀਆਂ ਨਾਲ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਇਸ ਵਿਸ਼ੇ ਉੱਪਰ ਮੁੱਖ ਮਹਿਮਾਨ ਦੇ ਰੂਪ ਵਿੱਚ ਵਿਸ਼ਾਲ ਸ਼ਰਮਾ ਨੇ ਆਪਣੀ ਉਚੇਚੀ ਹਾਜਰੀ ਲਗਵਾਈ ਜਿਸ ਵਿੱਚ ਉਹਨਾਂ ਨੇ ਵਿਦਿਆਰਥੀਆਂ ਨੂੰ ਸੀ.ਡੀ.ਐਸ.ਐਨ.ਡੀ.ਏ. ਐਸ.ਐਸ.ਸੀ. ਅਤੇ ਜੇ.ਈ.ਈ਼ ਮੇਨ ਵਰਗੇ ਵੱਖ ਵੱਖ ਇਮਤਿਹਾਨਾਂ ਸਬੰਧੀ ਵਡਮੁੱਲੀ ਜਾਣਕਾਰੀ ਦਿੱਤੀ। ਇਸ ਮੌਕੇ ਐਨ ਐਸ ਐਸ ਵਿਭਾਗ ਦੇ ਇੰਚਾਰਜ ਪ੍ਰੋਫੈਸਰ ਰਣਪ੍ਰੀਤ ਸਿੰਘ ਨੇ ਵਿਦੇਸ਼ੀ ਪ੍ਰਵਾਸ ਨੂੰ ਘੱਟ ਕਰਨ ਲਈ ਅਤੇ ਸਰਕਾਰੀ ਨੌਕਰੀਆਂ ਪ੍ਰਤੀ ਵਿਦਿਆਰਥੀਆਂ ਵਿੱਚ ਰੁਚੀ ਪੈਦਾ ਕਰਨ ਲਈ ਕੀਤੇ ਜਾ ਰਹੇ ਵੱਖ ਵੱਖ ਉਪਰਾਲਿਆਂ ਦਾ ਜ਼ਿਕਰ ਕੀਤਾ। ਇਸ ਮੌਕੇ ਪ੍ਰੋਫੈਸਰ ਮਨਪ੍ਰੀਤ ਕੌਰ ਅਤੇ ਪ੍ਰੋਫੈਸਰ ਮਨਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਇਸ ਸੈਮੀਨਾਰ ਨੂੰ ਸਫਲ ਬਣਾਉਣ ਲਈ ਕਾਲਜ ਮੈਨੇਜਮੈਂਟ, ਪ੍ਰਿੰਸੀਪਲ ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-