ਜਦੋ !ਕਾਰ ਛੱਡ ਕੇ ਫਰਾਰ ਹੋਏ ਨੌਜਵਾਨ ਤਾਂ ਕਾਰ ‘ਚ ਪੈਸਿਆਂ ਦਾ ਢੇਰ ਦੇਖ ਕੇ ਪੁਲਿਸ ਵਾਲੇ ਵੀ ਰਹਿ ਗਏ ਹੈਰਾਨ

4677776
Total views : 5511120

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਲੁਧਿਆਣਾ/ਬਾਰਡਰ ਨਿਊਜ ਸਰਵਿਸ

ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪੁਲਿਸ ਵਲੋ ਸ਼ਹਿਰੀ ਤੇ ਦਿਹਾਤੀ ਖੇਤਰ ਵਿੱਚ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ , ਜਿਸ ਤਾਹਿਤ ਹੀ ਲੁਧਿਆਂਣਾ ਪੁਲਿਸ ਵਲੋ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਚੋਣਾਂ ਦੌਰਾਨ ਕਿਸੇ ਵੀ ਪਾਰਟੀ ਦੇ ਉਮੀਦਵਾਰ ਵੋਟਰਾਂ ਨੂੰ ਲੁਭਾਉਣ ਲਈ ਪੈਸੇ ਜਾਂ ਹੋਰ ਸਮਾਨ ਨਾ ਦੇ ਸਕਣ। ਜਿਸ ਕਾਰਨ ਲੁਧਿਆਣਾ ਦੇ ਦਿਹਾਤੀ ਖੇਤਰ ‘ਚ ਨਾਕਾਬੰਦੀ ਦੌਰਾਨ ਕਾਰ ‘ਚ ਸਵਾਰ ਦੋ ਵਿਅਕਤੀ ਪੁਲਿਸ ਦੀ ਨਾਕਾਬੰਦੀ ਨੂੰ ਦੇਖ ਕੇ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ।

ਜਿਸ ਤੋਂ ਬਾਅਦ ਜਦੋਂ ਪੁਲਿਸ ਨੇ ਕਾਰ ਨੂੰ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਤਾਂ ਕਾਰ ‘ਚ ਪੈਸਿਆਂ ਦਾ ਢੇਰ ਦੇਖ ਕੇ ਪੁਲਿਸ ਵਾਲੇ ਵੀ ਹੈਰਾਨ ਰਹਿ ਗਏ। ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਉੱਚ ਅਧਿਕਾਰੀਆਂ ਨੂੰ ਮਾਮਲੇ ਦੀ ਸੂਚਨਾ ਦਿਤੀ। ਮੌਕੇ ‘ਤੇ ਪਹੁੰਚ ਕੇ ਜਦੋਂ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਪੈਸੇ ਗਿਣਨੇ ਸ਼ੁਰੂ ਕੀਤੇ ਤਾਂ ਗੱਡੀ ‘ਚੋਂ 40 ਲੱਖ 25 ਹਜ਼ਾਰ ਰੁਪਏ ਬਰਾਮਦ ਹੋਏ|

  • ਪੁਲਿਸ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਪੈਸਾ ਕਿਸ ਮਕਸਦ ਲਈ ਵਰਤਿਆ ਜਾਣਾ ਸੀ। ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਪੈਸੇ ਦਾ ਚੋਣਾਂ ਨਾਲ ਕੋਈ ਸਬੰਧ ਹੈ ਜਾਂ ਨਹੀਂ।ਖਬਰ ਨੂੰ ਵੱਧ ਤੋ ਵੱਧ ਤੋ ਅੱਗੇ ਸ਼ੇਅਰ ਕਰੋ-
Share this News