Total views : 5511121
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ‘ਚ ਲੋਕ ਸਭਾ ਚੋਣ ਦੀ ਤਰੀਕ ਬਦਲਣ ਦੀ ਮੰਗ ਕੀਤੀ ਹੈ। ਇਸ ਸਬੰਧੀ ਪੰਜਾਬ ਕਾਂਗਰਸ ਵੱਲੋਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਗਈ ਹੈ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ‘ਚ ਚੋਣਾਂ ਦੀ ਤਰੀਕ ਬਦਲੀ ਜਾਵੇ ਕਿਉਂਕਿ ਉਨ੍ਹਾਂ ਦਿਨ ‘ਚ ਪੰਜਾਬ ਝੋਨੇ ਦੀ ਲੁਆਈ ਦਾ ਸੀਜਨ ਹੈ। ਇਸ ਸਮੇਂ ਦੌਰਾਨ ਤਰੀਕ ਰੱਖ ਕੇ ਸਾਜਿਸ਼ ਰਚੀ ਗਈ ਹੈ ਤਾਂ ਜੋ ਕਿਸਾਨਾਂ ਦੇ ਵੋਟ ਘੱਟ ਪੈਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਵੋਟ ਘੱਟ ਪੈਣ ਕਾਰਨ ਕਿਸੇ ਖਾਸ ਪਾਰਟੀ ਨੂੰ ਫਾਇਦਾ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ‘ਚ ਲੋਕ ਸਭਾ ਦੀ ਚੋਣ ਹਰਿਆਣਾ ਅਤੇ ਕਾਂਗਰਸ ਦੇ ਨਾਲ ਹੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਬੀਜੇਪੀ ਸਾਰੀਆਂ ਥਾਵਾਂ ਤੋਂ ਫਰੀ ਹੋ ਕੇ ਅਖੀਰ ‘ਚ ਪੰਜਾਬ ‘ਚ ਆਪਣਾ ਤੰਤਰ ਵਰਤੇਗੀ ਤਾਂ ਪੰਜਾਬ ‘ਚ ਨਿਰਪੱਖ ਚੋਣਾਂ ਨਹੀਂ ਹੋਣਗੀਆਂ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-