ਡਾ: ਹਿੰਮਾਸ਼ੂ ਅਗਰਵਾਲ ਹੋਣਗੇ ਜਲੰਧਰ ਦੇ ਨਵੇ ਡਿਪਟੀ ਕਮਿਸ਼ਨਰ!ਦੋ ਆਈ.ਪੀ.ਐਸ ਅਧਿਕਾਰੀਆਂ ਦੀ ਵੀ ਹੋਈ ਨਿਯੁਕਤੀ

4677776
Total views : 5511120

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਚੋਣ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ

ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ । ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨੀਲਾਂਬਰੀ ਜਗਦਲੇ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ । ਇਸੇ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ । ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਸੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News