ਚੋਣ ਕਮਿਸ਼ਨ ਦਾ ਵੱਡਾ ਐਕਸ਼ਨ ! ਬਦਲੇ ਪੰਜਾਬ ਦੇ ਪੰਜ ਐਸ.ਐਸ.ਪੀ

4677776
Total views : 5511120

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ

ਵੋਟਾਂ ਤੋ ਪਹਿਲਾ ਚੋਣ ਕਮਿਸ਼ਨ ਨੇ ਵੱਡਾ ਐਕਸ਼ਨ ਲੈਦਿਆ ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ  ਐਸ.ਐਸ.ਪੀਜ ਤਬਾਦਲੇ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿੰਨਾ ਵਿੱਚ ਇਕ ਆਈ.ਪੀ.ਐਸ ਤੇ ਚਾਰ ਪੀ.ਪੀ.ਐਸ ਅਧਿਕਾਰੀ ਸ਼ਾਮਿਲ ਹਨ।ਇਨ੍ਹਾਂ ਵਿੱਚੋਂ 4 ਪੀਪੀਐਸ ਅਧਿਕਾਰੀ ਜਲੰਧਰ ਦਿਹਾਤੀ ਦੇ ਐਸ.ਐਸ.ਪੀ ਮੁਖਵਿੰਦਰ ਸਿੰਘ ਭੁੱਲਰ, ਪਠਾਨਕੋਟ ਦੇ ਐਸ.ਐਸ.ਪੀ ਦਲਜਿੰਦਰ ਸਿੰਘ, ਫਾਜ਼ਿਲਕਾ ਦੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਅਤੇ ਮਾਲੇਰਕੋਟਲਾ ਦੇ ਐਸ.ਐਸ.ਪੀ ਹਰਕਮਲ ਪ੍ਰੀਤ ਸਿੰਘ ਖੱਖ ਨੂੰ ਆਈ.ਪੀ.ਐਸ ਕਾਡਰ ਨਾ ਹੋਣ ਕਾਰਨ ਬਦਲ ਦਿੱਤਾ ਗਿਆ, ਜਦਕਿ ਬਠਿੰਡਾ ਦੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੂੰ ਖਡੂਰ ਸਾਹਿਬ ਤੋਂ ਕਾਂਗਰਸੀ ਐਮ.ਪੀ. ਜਸਬੀਰ ਸਿੰਘ ਡਿੰਪਾ ਦਾ ਭਰਾ ਹੋਣ ਕਰਕੇ ਹਟਾ ਦਿੱਤਾ ਗਿਆ ਸੀ। ਖਬਰ ਨੂੰ ਵੱਧ ਤੋ ਵੱਧ ਸ਼ੇਅਰ ਕਰੋ-

Share this News