Total views : 5511169
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਜਿਲਾ ਤਰਨ ਤਾਰਨ ਦੇ ਪਿੰਡ ਸਭਰਾ ਤੋ ਇਕ ਬੁਰੀ ਖਬਰ ਪ੍ਰਾਪਤ ਹੋ ਰਹੀ ਹੈ, ਜਿਥੇ ਇਕ ਗੁਆਂਢੀ ਨੇ ਪੁਰਾਣੀ ਰੰਜਿਸ਼ ‘ਤੇ ਚਲਦਿਆ ਆਪਣੇ ਗੁਆਂਢ ਰਹਿਣ ਵਾਲੇ ਨੌਜਵਾਨ ਦਾ ਕਤਲ ਕਰ ਦਿੱਤਾ ਹੈ, ਮ੍ਰਿਤਕ ਦੀ ਪਛਾਣ ਗੁਰਦਿਆਲ ਸਿੰਘ ਪੁੱਤਰ ਹਜ਼ਾਰਾਂ ਸਿੰਘ ਵਜੋਂ ਹੋਈ ਹੈ। ਸਭਰਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਗੁਰਦਿਆਲ ਸਿੰਘ ਦਾ ਉਸ ਦੇ ਗੁਆਂਢ ਵਿੱਚ ਰਹਿੰਦੇ ਗੁਰਦਾਸ ਸਿੰਘ ਨਾਲ ਕੁਝ ਮਹੀਨੇ ਪਹਿਲਾਂ ਝਗੜਾ ਹੋਇਆ ਸੀ। ਉਸ ਸਮੇਂ ਪਿੰਡ ਦੇ ਮੋਤਬਾਰਾ ਵੱਲੋਂ ਦੋਵਾਂ ਵਿਚਕਾਰ ਰਾਜੀਨਾਮਾ ਕਰਵਾ ਦਿੱਤਾ ਗਿਆ ਸੀ ਪਰ ਗੁਰਦਾਸ ਸਿੰਘ ਗੁਰਦਿਆਲ ਸਿੰਘ ਨੂੰ ਹਰ ਰੋਜ਼ ਇੱਕ ਦੂਜੇ ਨੂੰ ਧਮਕੀਆਂ ਭੇਜਦਾ ਸੀ। ਬੀਤੀ ਦੇਰ ਰਾਤ ਗੁਰਦਿਆਲ ਸਿੰਘ ਆਪਣੇ ਸਾਥੀਆਂ ਸਮੇਤ ਗੁਰਦਾਸ ਸਿੰਘ ਦੇ ਘਰ ਜਾ ਕੇ ਲੜਾਈ ਝਗੜਾ ਕਰਨ ਲੱਗ ਪਿਆ।
ਇਸ ਦੌਰਾਨ ਹੋਏ ਝਗੜੇ ਵਿੱਚ ਗੁਰਦਿਆਲ ਸਿੰਘ ਦੇ ਸਿਰ ਵਿੱਚ ਤੇਜ਼ਧਾਰ ਹਥਿਆਰ ਦੀ ਸੱਟ ਲੱਗ ਗਈ ਜਿਸ ਕਾਰਨ ਗੁਰਦਿਆਲ ਸਿੰਘ ਦੀ ਮੌਤ ਹੋ ਗਈ। ਗੁਰਦਿਆਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਗੁਰਦਾਸ ਸਿੰਘ ਦੇ ਪਰਿਵਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਗੁਰਦਿਆਲ ਸਿੰਘ ਗਲੀ ਵਿੱਚੋਂ ਤੁਰਿਆ ਆ ਰਿਹਾ ਸੀ ਤਾਂ ਉਸ ਨੂੰ ਗੁਰਦਾਸ ਸਿੰਘ ਅਤੇ ਉਸਦੇ ਸਾਥੀ ਘਰ ਖਿੱਚ ਕੇ ਲੈ ਗਏ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।ਇਸ ਸਾਰੀ ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਗੁਰਦਿਆਲ ਸਿੰਘ ਆਪਣੇ ਸਾਥੀਆਂ ਨਾਲ ਗੁਰਦਾਸ ਸਿੰਘ ਦੇ ਘਰ ਜਾ ਕੇ ਲੜਾਈ ਝਗੜਾ ਕਰ ਰਿਹਾ ਹੈ। ਮੌਕੇ ਤੇ ਪਹੁੰਚੇ ਪੁਲਿਸ ਚੌਂਕੀ ਸਭਰਾ ਦੇ ਇੰਚਾਰਜ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਦੇ ਬਿਆਨ ਦੇ ਅਧਾਰ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-