ਭਾਜਪਾ ਦੇ ਸੀਨੀਅਰ ਆਗੂ ਛੀਨਾ ਦੇ ਗ੍ਰਹਿ ਪੁੱਜੇ ਭਾਜਪਾ ਦੇ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਦਾ ਹੋਇਆ ਭਰਵਾਂ ਸਵਾਗਤ

4677780
Total views : 5511168

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਭਾਜਪਾ ਦੇ ਮਹਾਂਮੰਤਰੀ ਸ੍ਰੀ ਮੰਥਰੀ ਨਿਵਾਸੁਲੂ ਅੱਜ ਅੰਮ੍ਰਿਤਸਰ ਫ਼ੇਰੀ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਛੀਨਾ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸ: ਮਨਜੀਤ ਸਿੰਘ ਮੰਨਾ, ਗੁਰਪ੍ਰਤਾਪ ਸਿੰਘ ਟਿੱਕਾ, ਅਜੈਬੀਰਪਾਲ ਸਿੰਘ ਰੰਧਾਵਾ, ਸ੍ਰੀ ਸ਼ੁਸੀਲ ਦੇਵਗਨ, ਸ: ਹਰਦੀਪ ਸਿੰਘ ਆਦਿ ਆਗੂਆਂ ਤੇ ਵਰਕਰਾਂ ਨੇ ਸ੍ਰੀ ਨਿਵਾਸੁਲੂ ਨਾਲ ਮੁਲਾਕਾਤ ਉਪਰੰਤ ਅਹਿਮ ਵਿਚਾਰਾਂ ਸਾਂਝੀਆਂ ਕੀਤੀਆਂ।

ਮੋਦੀ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਛੀਨਾ ਦੀ ਕੀਤੀ ਸ਼ਲਾਘਾ


ਸ੍ਰੀ ਨਿਵਾਸੁਲੂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਸਦਕਾ ਦੇਸ਼ ਭਰ ’ਚ ਲੋਕ ਭਾਜਪਾ ਸਰਕਾਰ ਨੂੰ ਇਕ ਵਾਰ ਫਿਰ ਤੋਂ ਚੋਣਾਂ ’ਚ ਜਿਤਾ ਕੇ ਕੇਂਦਰ ’ਚ 400 ਤੋਂ ਵਧੇਰੇ ਸੀਟਾਂ ਦਿਵਾ ਕੇ ਇਤਿਹਾਸਕ ਜਿੱਤ ਦਰਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ’ਚ ਐਨ. ਡੀ. ਏ. ਸਰਕਾਰ ਵੱਲੋਂ ਜੋ ਪ੍ਰਾਪਤੀਆਂ ਹਾਸਲ ਕੀਤੀਆਂ ਹਨ, ਉਸ ਨਾਲ ਦੇਸ਼ ਦਾ ਨਾਮ ਪੂਰੀ ਦੁਨੀਆ ’ਚ ਮੋਹਰੀ ਕਤਾਰ ’ਚ ਸ਼ਾਮਿਲ ਹੋਇਆ ਹੈ। ਉਨ੍ਹਾਂ ਨੇ ਸ: ਛੀਨਾ ਵੱਲੋਂ ਪਾਰਟੀ ਦੇ ਲੋਕ ਸਭਾ ਅੰਮ੍ਰਿਤਸਰ ਹਲਕੇ ਦੇ ਇੰਚਾਰਜ਼ ਵਜੋਂ ਨਿਭਾਈਆਂ ਜ਼ਿੰਮੇਵਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਮੋਦੀ ਸਰਕਾਰ ਦੀਆਂ ਉਪਲਬੱਧੀਆਂ ਘਰ ਘਰ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾਈ ਹੈ।
ਸ੍ਰੀ ਨਿਵਾਸੁਲੂ ਨੇ ਕਿਹਾ ਕਿ ਪੰਜਾਬ ’ਚ ਵੀ 13 ਦੀਆਂ 13 ਸੀਟਾਂ ਭਾਜਪਾ ਜਿੱਤ ਕੇ ਕੇਂਦਰ ਸਰਕਾਰ ’ਚ ਬਣਨ ਜਾ ਰਹੀ ਮੋਦੀ ਸਰਕਾਰ ’ਚ ਅਹਿਮ ਯੋਗਦਾਨ ਪਾਵੇਗੀ। ਉਨ੍ਹਾਂ ਸੂਬੇ ਦੀ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਅਧੀਨ ਪੰਜਾਬ ਦੇ ਲੋਕ ਤ੍ਰਾਸ਼ਦਗੀ ਦਾ ਜੀਵਨ ਬਤੀਤ ਕਰ ਰਹੇ ਹਨ। ਸੂਬੇ ’ਚ ਅਮਨ ਕਾਨੂੰਨ ਦੀ ਵਿਵਸਥਾ ਡਾਂਵਾਡੋਲ ਹੋ ਗਈ ਹੈ, ਨਸ਼ਾਖੋਰੀ ਸਿਖ਼ਰਾਂ ’ਤੇ ਹੈ ਅਤੇ ਹਰੇਕ ਵਰਗ ਪ੍ਰੇਸ਼ਾਨੀ ’ਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਪੂਰਨ ਤੌਰ ’ਤੇ ਠੱਪ ਹੋ ਚੁੱਕਿਆ ਹੈ ਅਤੇ ਪੰਜਾਬ ’ਚ ਸਰਕਾਰ ਨਾਮ ਦੀ ਕੋਈ ਵਿਵਸਥਾ ਨਜ਼ਰ ਨਹੀਂ ਆ ਰਹੀ।
ਇਸ ਮੌਕੇ ਸ: ਛੀਨਾ ਨੇ ਸ੍ਰੀ ਮੰਥਰੀ ਦੀ ਇਹ ਫ਼ੇਰੀ ਮਹੱਤਵਪੂਰਨ ਹੈ ਕਿਉਂਕਿ ਉਨ੍ਹਾਂ ਨੇ ਪਹਿਲਾਂ ਵੀ ਪਾਰਟੀ ਦੀਆਂ ਗਤੀਵਿਧੀਆਂ ਦੀ ਮਜ਼ਬੂਤੀ ਲਈ ਹਮੇਸ਼ਾਂ ਹੀ ਉਨ੍ਹਾਂ ਦੀ ਅਗਵਾਈ ਕੀਤੀ ਹੈ। ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਅੱਜ ਅੰਮ੍ਰਿਤਸਰ ਹਲਕੇ ’ਚ ਵੱਖ ਵੱਖ ਪਾਰਟੀ ਦੀਆਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨ ਉਪਰੰਤ ਉਹ ਉਨ੍ਹਾਂ ਦੇ ਗ੍ਰਹਿ ਵਿਖੇ ਪਧਾਰੇ ਅਤੇ ਸਥਾਨਕ ਆਗੂਆਂ ਨਾਲ ਪਾਰਟੀ ਦੀਆਂ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਸਬੰਧੀ ਰੂਪਰੇਖਾ ਤਿਆਰ ਕਰਨ ਲਈ ਵਿਚਾਰ ਸਾਂਝੀਆਂ ਕੀਤੀਆਂ।ਖਬਰ ਨੂੰ ਵੱਧ ਤੋ ਵੱਧ ਤੋ ਅੱਗੇ ਸ਼ੇਅਰ ਕਰੋ-

Share this News