ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਦਿੱਲੀ ਪੁਲਸ ਨੇ ਲਿਆ ਹਿਰਸਤ ‘ਚ

4677780
Total views : 5511169

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਨਵੀ ਦਿੱਲੀ/ਬੀ.ਐਨ.ਈ ਬਿਊਰੋ 

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਪ੍ਰਦਰਸ਼ਨ ਕਰਨ ਲਈ ਦਿੱਲੀ ਪੁੱਜੇ।

ਇਸ ਦੌਰਾਨ ਪੁਲਿਸ ਨੇ ਮੰਤਰੀ ਬਲਬੀਰ ਸਿੰਘ ਅਤੇ ਹਰਜੋਤ ਬੈਂਸ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਸਮੁੱਚੀ ਪਾਰਟੀ ਕੇਜਰੀਵਾਲ ਨਾਲ ਚੱਟਾਨ ਵਾਂਗ ਖੜ੍ਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News