ਨਕਲੀ ਵਿਜੀਲੈਂਸ ਇੰਸਪੈਕਟਰ ਬਣਕੇ ਲੋਕਾਂ ਤੇ ਰੋਹਬ ਝਾੜਨ ਵਾਲਾ ਬੀ.ਏ ਪਾਸ ਨੌਜਵਾਨ ਪੁਲਿਸ ਨੇ ਕੀਤਾ ਕਾਬੂ

4677786
Total views : 5511181

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਲੁਧਿਆਣਾ/ਬੀ.ਐਨ.ਈ ਬਿਊਰੋ 

ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਇਕ ਅਜਿਹੇ ਵਿਆਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜੋ ਆਪਣੇ ਆਪ ਨੂੰ ਵਿਜੀਲੈਂਸ ਦਾ ਇੰਸਪੈਕਟਰ ਦੱਸ ਕੇ ਲੋਕਾਂ ਨਾਲ ਠੱਗੀ ਮਾਰਦਾ ਸੀ। ਪੁਲਿਸ ਅਜੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁਲਜ਼ਮ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਈਸ਼ਰ ਨਗਰ ਬੈਕ ਸਾਈਡ ਜੀਐਨਈ ਕਾਲਜ ਵਜੋਂ ਹੋਈ ਹੈ।ਜਿਸ ਸਬੰਧੀ ਇਕ ਪੱਤਰਕਾਰ ਸੰਮੇਲਨ ਦੌਰਾਨ

ਆਪਣੇ ਆਪ ਨੂੰ ਅਫਸਰ ਦੱਸ ਕੇ ਲੋਕਾਂ ਨਾਲ ਕਰਦਾ ਸੀ ਠੱਗੀ

ਜਾਣਕਾਰੀ ਦੇਦਿਆਂ ਏ.ਡੀ.ਸੀ.ਪੀ ਸ੍ਰੀ ਥਾਣਾ ਸਦਰ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਗਿੱਲ ਨੇੜੇ ਆਪਣੇ ਆਪ   ਨੂੰ ਵਿਜੀਲੈਂਸ ਅਧਿਕਾਰੀ ਦੱਸਣ ਵਾਲਾ  ਇੱਕ  ਵਿਅਕਤੀ ਕਾਰ ਵਿੱਚ ਘੁੰਮ ਰਿਹਾ ਹੈ। ਏ.ਐਸ.ਆਈ ਹਰਬੰਸ ਸਿੰਘ ਨੇ ਨਾਕਾਬੰਦੀ ਕਰਕੇ ਉਕਤ ਵਿਅਕਤੀ ਨੂੰ ਚੈਕਿੰਗ ਲਈ ਰੋਕਿਆ। ਮੁਲਜ਼ਮ ਨੇ ਪੁਲਿਸ ਪਾਰਟੀ ਦੇ ਸਾਹਮਣੇ ਆਪਣੇ ਆਪ ਨੂੰ ਵਿਜੀਲੈਂਸ ਦਾ ਇੰਸਪੈਕਟਰ ਦੱਸਿਆ।

ਪੁਲਿਸ ਪਾਰਟੀ ਨੂੰ ਸ਼ੱਕ ਹੋਣ ਤੇ ਉਸ ਪਾਸੋ ਸਖਤੀ ਨਾਲ ਕੀਤੀ ਪੁਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਉਹ ਅਜਿਹਾ ਕੇਵਲ ਕਾਂ ‘ਤੇ ਦਬਦਬਾ ਬਣਾ ਕੇ ਠੱਗੀ ਕਰਦਾ ਸੀ।ਪੁਲਿਸ ਨੇ ਮੁਲਜ਼ਮ ਹਰਮਨਪ੍ਰੀਤ ਸਿੰਘ ਵਾਸੀ ਈਸ਼ਰ ਨਗਰ ਕੋਲੋਂ ਖਾਕੀ ਵਰਦੀ, 3-3 ਸਟਾਰ, ਨੇਮ ਪਲੇਟ ਸਮੇਤ ਗਰਮ ਜੈਕਟ, ਚਮੜੇ ਦੀ ਬੈਲਟ, ਖਾਕੀ ਪੱਗ, ਭਰਤੀ ਪ੍ਰੀਖਿਆ ਦੀ ਕਿਤਾਬ ਬਰਾਮਦ ਕੀਤੀ ਹੈ।

ਬਦਮਾਸ਼ ਨੇ ਆਪਣੀ ਕਾਰ ਨੰਬਰ ਪੀ.ਬੀ.-29-ਆਰ-1213 ਸਵਿਫਟ ਕਾਰ ‘ਤੇ ਪੁਲਿਸ ਦਾ ਸਟਿੱਕਰ ਵੀ ਲਗਾਇਆ ਹੋਇਆ ਹੈ। ਮੁਲਜ਼ਮ ਹਰਮਨਪ੍ਰੀਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ। ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।ਏ.ਡੀ.ਸੀ.ਪੀ ਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਗਰੈਜੂਏਟ ਦੀ ਪੜ੍ਹਾਈ ਪੂਰੀ ਕਰ ਲਈ ਹੈ। ਉਸਦਾ ਸੁਪਨਾ ਪੁਲਿਸ ਵਿਭਾਗ ਵਿੱਚ ਭਰਤੀ ਹੋਣ ਦਾ ਸੀ ਪਰ ਅਜਿਹਾ ਨਹੀਂ ਹੋਇਆ। ਪੁਲਿਸ ਅਧਿਕਾਰੀਆਂ ਨੇ ਵਰਦੀਆਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਵੀ ਸਖ਼ਤ ਆਦੇਸ਼ ਦਿੱਤੇ ਹਨ ਕਿ ਉਹ ਬਿਨਾਂ ਵੈਰੀਫਿਕੇਸ਼ਨ ਦੇ ਕਿਸੇ ਨੂੰ ਵੀ ਨਾ ਵੇਚਣ। ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਨੇ ਹੁਣ ਤੱਕ ਕਿੰਨੇ ਲੋਕਾਂ ਨਾਲ ਠੱਗੀ ਮਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News