Total views : 5511180
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।
ਏ ਡੀ ਜੀ ਪੀ ਦੀ ਅਗਵਾਈ ਹੇਠ ਚਾਰ ਮੈਂਬਰੀ ਜਾਂਚ ਕਮੇਟੀ ਗਠਿਤ
ਸੰਗਰੂਰ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਨਾਲ 18 ਮੌਤਾਂ ਹੋਣ ਦੇ ਮਾਮਲੇ ਦੀ ਏ .ਡੀ .ਜੀ .ਪੀ ਦੀ ਅਗਵਾਈ ਹੇਠੀ ਚਾਰ ਮੈਂਬਰੀ ਕਮੇਟੀ ਜਾਂਚ ਕਰੇਗੀ। ਇਹ ਪ੍ਰਗਟਾਵਾ ਪੰਜਾਬ ਪੁਲਿਸ ਨੇ ਇਕ ਟਵੀਟ ਵਿਚ ਕੀਤ ਹੈ।
ਇਸ ਵਿਚ ਦੱਸਿਆ ਗਿਆ ਕਿ ਇਹ ਉਚ ਪੱਧਰੀ ਕਮੇਟੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ। ਇਸ ਐਸ .ਆਈ. ਟੀ ਦੀ ਅਗਵਾਈ ਏ. ਡੀ .ਜੀ .ਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਕਰਨਗੇ ਜਦੋਂ ਕਿ ਇਸ ਵਿਚ ਡੀ. ਆਈ .ਜੀ ਪਟਿਆਲਾ ਹਰਚਰਨ ਸਿੰਘ ਭੁੱਲਰ, ਐਸ ਐਸ ਪੀ ਸੰਗਰੂਰ ਸਰਤਾਜ ਚਹਿਲ ਅਤੇ ਐਡੀਸ਼ਨਲ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਵੀ ਸ਼ਾਮਲ ਹਨ।
ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ’ਤੇ ਧਿਆਨ ਨਾ ਦੇਣ ਅਤੇ ਸੁਚੇਤ ਰਹਿਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-