Total views : 5511187
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਕੁੱਲ ਹਿੰਦ ਕਿਸਾਨ ਸਭਾ ਵੱਲੋਂ ਸਯੁੰਕਤ ਕਿਸਾਨ ਮੋਰਚਾ ਦੇ ਸੱਦੇ ਤੇ ਪਿੰਡ ਕਸੇਲ ਵਿਖੇ ਕਿਸਾਨਾਂ ਤੇ ਨੌਜਵਾਨਾਂ ਦੀ ਮੀਟਿੰਗ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਹਰਬਿੰਦਰ ਸਿੰਘ ਕਸੇਲ ਦੀ ਪ੍ਰਧਾਨਗੀ ਹੇਠ ਸਥਾਨਕ ਸਟੇਡੀਅਮ ਵਿਖੇ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਕੁਲਬੀਰ ਸਿੰਘ ਕਸੇਲ, ਬਲਕਾਰ ਸਿੰਘ ਵਲਟੋਹਾ ਤੇ ਦਵਿੰਦਰ ਸੋਹਲ ਨੇ ਕਿਹਾ ਕਿ ਸਮੇਂ ਦੇਸ਼ ਨੂੰ ਲੋੜ ਹੈ ਕਿ ਕਾਰਪੋਰੇਟ ਫ੍ਰਿਕਾਪ੍ਰਸਤ ਗੱਠਜੋੜ ਵਿਰੁੱਧ ਸੰਘਰਸ਼ ਤਿੱਖਾ ਕੀਤਾ ਜਾਵੇ ਅਤੇ ਰੁਜ਼ਗਾਰ ਸਿਹਤ ਅਤੇ ਸੁਰਖਿਅਤ ਬੁੱਢਾਪੇ ਦੀ ਗਰੰਟੀ ਦਾ ਹੱਕ ਲਿਆ ਜਾਵੇ।
ਸ਼ਹੀਦਾਂ ਦੀ ਸੋਚ ਤੇ ਪਹਿਰਾ ਦਿਓ — ਕੁਲਬੀਰ ਸਿੰਘ ਕਸੇਲ
ਇਸ ਮੌਕੇ ਮੰਗ ਕੀਤੀ ਗਈ ਕਿ ਹਰ ਕਿਸਾਨੀ ਜਿਣਸ ਤੇ ਐਮ ਐਸ ਪੀ ਦੀ ਗਰੰਟੀ ਦਾ ਕਾਨੂੰਨ ਬਣੇ ਹਨ।ਹਰ ਧੀ ਪੁੱਤ ਨੂੰ ਰੁਜ਼ਗਾਰ ਦੀ ਗਰੰਟੀ ਕੀਤੀ ਜਾਵੇ,ਹਰ ਇੱਕ ਲਈ ਮੁਫ਼ਤ ਤੇ ਲਾਜ਼ਮੀ ਵਿੱਦਿਆ ਦੀ ਗਰੰਟੀ ਕੀਤੀ ਜਾਵੇ ਅਤੇ ਬੁੱਢਾਪਾ ਪੈਨਸ਼ਨ 10000/- ਦਿੱਤੀ ਜਾਵੇ। ਉਹਨਾਂ ਕਿਹਾ ਕਿ ਸ਼ਹੀਦਾਂ ਦੀ ਸੋਚ ਹੀ ਇਹ ਸੀ ਕਿ ਭਾਰਤ ਦਾ ਹਰ ਮਿਹਨਤਕਸ਼ ਪੂਰੇ ਸੁਖ ਦਾ ਜੀਵਨ ਜੀਵੇ।ਇਸੇ ਕਰਕੇ ਭਗਤ ਸਿੰਘ ਤੇ ਸਾਥੀ ਅੰਗਰੇਜ਼ ਤੋਂ ਅਜ਼ਾਦੀ ਦੇ ਨਾਲ ਨਾਲ ਦੇਸ਼ ਵਿੱਚ ਸਮਾਜਵਾਦੀ ਰਾਜ ਪ੍ਰਬੰਧ ਚਾਹੁੰਦੇ ਸਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਠੇਕੇਦਾਰ ਬਲਧੀਰ ਸਿੰਘ,ਕੋਚ ਜਰਮਨਜੀਤ ਸਿੰਘ, ਦਿਲਬਾਗ ਸਿੰਘ ਫੌਜੀ, ਮਨਜੀਤ ਸਿੰਘ, ਕਸ਼ਮੀਰ ਸਿੰਘ, ਬਲਵੰਤ ਸਿੰਘ, ਭਗਵੰਤ ਸਿੰਘ, ਮਲਕੀਅਤ ਸਿੰਘ, ਬਲਜੀਤ ਸਿੰਘ ਫੌਜੀ, ਜੱਗਾ ਖੱਲੀਮਾਰ ਤੇ ਅਮਰਜੀਤ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-